IMG-LOGO
ਹੋਮ ਪੰਜਾਬ: BREAKING:-ਚਰਨਜੀਤ ਸਿੰਘ ਚੰਨੀ ਭਲਕੇ ਸੰਭਾਲਣਗੇ ਕੰਪੇਨ ਕਮੇਟੀ ਦੇ ਚੇਅਰਮੈਨ ਦਾ...

BREAKING:-ਚਰਨਜੀਤ ਸਿੰਘ ਚੰਨੀ ਭਲਕੇ ਸੰਭਾਲਣਗੇ ਕੰਪੇਨ ਕਮੇਟੀ ਦੇ ਚੇਅਰਮੈਨ ਦਾ ਅਹੁਦਾ

Admin User - Oct 10, 2026 08:28 PM
IMG

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਵੱਲੋਂ ਵੀ ਚੋਣ ਰਣਨੀਤੀ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਭਲਕੇ ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਣਗੇ।

ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਇਸ ਸਬੰਧੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸੇ ਸਮਾਗਮ ਦੌਰਾਨ ਪ੍ਰਗਟ ਸਿੰਘ ਵੀ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣਗੇ।

ਚਰਨਜੀਤ ਸਿੰਘ ਚੰਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹੋਣ ਦੇ ਨਾਲ-ਨਾਲ ਕਾਂਗਰਸ ਦੇ ਅਹਿਮ ਆਗੂਆਂ ਵਿੱਚ ਸ਼ੁਮਾਰ ਹਨ। ਉਨ੍ਹਾਂ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਤਜਰਬੇ ਨੂੰ ਦੇਖਦਿਆਂ ਪਾਰਟੀ ਵੱਲੋਂ ਉਨ੍ਹਾਂ ਨੂੰ ਚੋਣ ਪ੍ਰਚਾਰ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਕਾਂਗਰਸ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੀਆਂ ਚੋਣ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸੂਬੇ ਭਰ ਵਿੱਚ ਵਰਕਰਾਂ ਨੂੰ ਲਾਮਬੰਦ ਕਰਨ ਵਿੱਚ ਮਦਦ ਮਿਲੇਗੀ।

ਦੂਜੇ ਪਾਸੇ, ਪ੍ਰਗਟ ਸਿੰਘ ਦੇ ਵੀ ਨਵੀਂ ਜ਼ਿੰਮੇਵਾਰੀ ਸੰਭਾਲਣ ਨਾਲ ਪੰਜਾਬ ਕਾਂਗਰਸ ਦੀ ਚੋਣ ਤਿਆਰੀ ਨੂੰ ਹੋਰ ਗਤੀ ਮਿਲਣ ਦੀ ਸੰਭਾਵਨਾ ਹੈ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਆਗੂਆਂ ਦੀ ਅਗਵਾਈ ਹੇਠ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਨੂੰ ਕਿਸ ਤਰ੍ਹਾਂ ਅੱਗੇ ਵਧਾਉਂਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.