IMG-LOGO
ਹੋਮ ਪੰਜਾਬ: ਬਰਨਾਲਾ ’ਚ ਫਰਜ਼ੀ ਸਬ-ਇੰਸਪੈਕਟਰ ਬਣ ਕੇ ਲੋਕਾਂ ਤੋਂ ਪੈਸੇ ਵਸੂਲਣ...

ਬਰਨਾਲਾ ’ਚ ਫਰਜ਼ੀ ਸਬ-ਇੰਸਪੈਕਟਰ ਬਣ ਕੇ ਲੋਕਾਂ ਤੋਂ ਪੈਸੇ ਵਸੂਲਣ ਵਾਲੇ ਦੋ ਨੌਜਵਾਨ ਕਾਬੂ ਬਰਨਾਲਾ ਵਿੱਚ ਪੁਲਿਸ ਅਧਿਕਾਰੀ ਹੋਣ ਦਾ ਝੂਠਾ ਦਾਅਵਾ ਕਰਕੇ ਲੋਕਾਂ ਤੋਂ...

Admin User - Oct 11, 2026 03:37 PM
IMG

ਬਰਨਾਲਾ ਵਿੱਚ ਪੁਲਿਸ ਅਧਿਕਾਰੀ ਹੋਣ ਦਾ ਝੂਠਾ ਦਾਅਵਾ ਕਰਕੇ ਲੋਕਾਂ ਤੋਂ ਪੈਸੇ ਵਸੂਲਣ ਦੇ ਮਾਮਲੇ ਵਿੱਚ ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਆਪਣੇ ਆਪ ਨੂੰ ਸਬ-ਇੰਸਪੈਕਟਰ ਦੱਸ ਕੇ ਮੋਟਰਸਾਈਕਲ ’ਤੇ ਇਲਾਕੇ ਵਿੱਚ ਘੁੰਮਦੇ ਸਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕਰਨ ਦਾ ਡਰ ਦਿਖਾ ਕੇ ਉਨ੍ਹਾਂ ਤੋਂ ਨਾਜਾਇਜ਼ ਤੌਰ ’ਤੇ 1,500 ਤੋਂ 2,500 ਰੁਪਏ ਤੱਕ ਵਸੂਲਦੇ ਸਨ।

ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਕਮਲਦੀਪ ਅਤੇ ਵਿੱਕੀ ਵਜੋਂ ਹੋਈ ਹੈ। ਦੋਵੇਂ ਮਾਨਸਾ ਜ਼ਿਲ੍ਹੇ ਦੇ ਵਸਨੀਕ ਦੱਸੇ ਜਾ ਰਹੇ ਹਨ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਇੱਕ ਪਛਾਣ ਪੱਤਰ ਵੀ ਬਰਾਮਦ ਕੀਤਾ ਹੈ।

ਥਾਣਾ ਸਿਟੀ ਬਰਨਾਲਾ ਦੇ ਐੱਸਐੱਚਓ ਲਖਬੀਰ ਸਿੰਘ ਅਨੁਸਾਰ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਆਪਣੇ ਆਪ ਨੂੰ ਪੁਲਿਸ ਦਾ ਸਬ-ਇੰਸਪੈਕਟਰ ਦੱਸ ਕੇ ਲੋਕਾਂ ਨਾਲ ਠੱਗੀ ਕਰ ਰਿਹਾ ਹੈ। ਉਹ ਟ੍ਰਿਪਲ ਰਾਈਡਿੰਗ, ਜਾਅਲੀ ਨੰਬਰ ਪਲੇਟ ਅਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਦੇ ਚਲਾਨ ਕਰਨ ਦਾ ਬਹਾਨਾ ਬਣਾਉਂਦਾ ਸੀ। ਇਸ ਤਰ੍ਹਾਂ ਲੋਕਾਂ ਨੂੰ ਡਰਾ ਕੇ ਉਨ੍ਹਾਂ ਤੋਂ ਪੈਸੇ ਲਏ ਜਾਂਦੇ ਸਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ, ਮੁਲਜ਼ਮਾਂ ਨੇ ਕਥਿਤ ਤੌਰ ’ਤੇ ਜਾਅਲੀ ਪਛਾਣ ਪੱਤਰ ਬਣਵਾਇਆ ਹੋਇਆ ਸੀ, ਜਿਸ ਦੀ ਵਰਤੋਂ ਕਰਕੇ ਉਹ ਆਪਣੇ ਆਪ ਨੂੰ ਸਰਕਾਰੀ ਮੁਲਾਜ਼ਮ ਵਜੋਂ ਪੇਸ਼ ਕਰਦੇ ਸਨ। ਇਸ ਮਾਮਲੇ ਵਿੱਚ ਧੋਖਾਧੜੀ, ਜਾਅਲਸਾਜ਼ੀ ਅਤੇ ਪੁਲਿਸ ਅਧਿਕਾਰੀ ਹੋਣ ਦਾ ਝੂਠਾ ਦਿਖਾਵਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਨਾਲ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਕਮਲਦੀਪ ਦੇ ਪਿਤਾ ਪੰਜਾਬ ਹੋਮਗਾਰਡ ਵਿੱਚ ਤਾਇਨਾਤ ਹਨ ਅਤੇ ਮਾਨਸਾ ਵਿਖੇ ਡਿਊਟੀ ਕਰ ਰਹੇ ਹਨ।

ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਂਚ ਟੀਮ ਹੁਣ ਇਹ ਪਤਾ ਲਗਾ ਰਹੀ ਹੈ ਕਿ ਜਾਅਲੀ ਪਛਾਣ ਪੱਤਰ ਕਿੱਥੋਂ ਅਤੇ ਕਿਵੇਂ ਤਿਆਰ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ, ਪੁਲਿਸ ਮੁਲਾਜ਼ਮਾਂ ਵਰਗੀ ਦਿੱਖ ਬਣਾਉਣ ਲਈ ਵਰਤੀਆਂ ਜਾਂਦੀਆਂ ਜੁੱਤੀਆਂ, ਬੈਲਟ ਅਤੇ ਹੋਰ ਸਾਮਾਨ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਬਰਨਾਲਾ ਦੀ ਸਬਜ਼ੀ ਮੰਡੀ ਦੇ ਆਸ-ਪਾਸ ਅਜਿਹੀਆਂ ਗਤੀਵਿਧੀਆਂ ਹੋਣ ਦੀ ਜਾਣਕਾਰੀ ਮਿਲੀ ਹੈ। ਹੁਣ ਪੁਲਿਸ ਇਸ ਗੱਲ ਦੀ ਪੜਤਾਲ ਕਰ ਰਹੀ ਹੈ ਕਿ ਮੁਲਜ਼ਮਾਂ ਨੇ ਹੋਰ ਕਿੰਨੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਹੋਰ ਪੀੜਤ ਸਾਹਮਣੇ ਆਉਂਦਾ ਹੈ ਤਾਂ ਉਸ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.