ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੋਗ ਮੁਲਾਜ਼ਮਾਂ ਨੂੰ ਤਿਉਹਾਰ ਦੀਆਂ ਤਿਆਰੀਆਂ ਅਤੇ ਪਰਿਵਾਰ ਨਾਲ ਖੁਸ਼ੀਆਂ ਮਨਾਉਣ ਲਈ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦਿੱਤਾ ਜਾਵੇਗਾ।
ਵਿੱਤ ਮੰਤਰੀ ਅਨੁਸਾਰ, ਵਿੱਤੀ ਸਾਲ 2026-27 ਦੌਰਾਨ ਇਸ ਯੋਜਨਾ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸੂਬੇ ਦੇ ਲਗਭਗ 34,604 ਗਰੁੱਪ-ਡੀ ਮੁਲਾਜ਼ਮ ਇਸ ਸਹੂਲਤ ਦਾ ਲਾਭ ਲੈ ਸਕਣਗੇ। ਮੁਲਾਜ਼ਮਾਂ ਨੂੰ 6 ਨਵੰਬਰ 2026 ਤੱਕ ਸਰਕਾਰੀ ਖ਼ਜ਼ਾਨੇ ਵਿੱਚੋਂ ਐਡਵਾਂਸ ਦੀ ਰਕਮ ਕਢਵਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਇਸ ਰਕਮ ਦੀ ਵਾਪਸੀ ਮੁਲਾਜ਼ਮਾਂ ਦੀ ਦਸੰਬਰ 2026 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ ਅਤੇ ਪੰਜ ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਕਟੌਤੀ ਕੀਤੀ ਜਾਵੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਫ਼ੈਸਲਾ ਉਨ੍ਹਾਂ ਨੂੰ ਤਿਉਹਾਰ ਦੇ ਮੌਕੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।
Get all latest content delivered to your email a few times a month.