IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਦਿੱਲੀ-ਚੇਨਈ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਪਾਵਰ ਬੈਂਕ ਨੂੰ...

ਦਿੱਲੀ-ਚੇਨਈ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਪਾਵਰ ਬੈਂਕ ਨੂੰ ਲੈ ਕੇ ਹੜਕੰਪ, ਹੈਦਰਾਬਾਦ ਵੱਲ ਮੋੜਿਆ ਜਹਾਜ਼; ਸਾਰੇ ਯਾਤਰੀ ਸੁਰੱਖਿਅਤ

Admin User - Oct 11, 2026 07:51 PM
IMG

ਦਿੱਲੀ ਤੋਂ ਚੇਨਈ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਕੈਬਿਨ ਅੰਦਰ ਇੱਕ ਯਾਤਰੀ ਦੇ ਇਲੈਕਟ੍ਰਾਨਿਕ ਯੰਤਰ ਵਿੱਚੋਂ ਧੂੰਆਂ ਨਿਕਲਣ ਦੀ ਘਟਨਾ ਸਾਹਮਣੇ ਆਈ ਹੈ। ਸਥਿਤੀ ਨੂੰ ਦੇਖਦਿਆਂ ਪਾਇਲਟਾਂ ਨੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਜਹਾਜ਼ ਨੂੰ ਹੈਦਰਾਬਾਦ ਵੱਲ ਮੋੜ ਦਿੱਤਾ। ਐਤਵਾਰ, 11 ਅਕਤੂਬਰ 2026 ਨੂੰ ਫਲਾਈਟ 6E 6115 ਨੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਅਤ ਲੈਂਡਿੰਗ ਕੀਤੀ।

ਇੰਡੀਗੋ ਦੇ ਬੁਲਾਰੇ ਮੁਤਾਬਕ, ਕੈਬਿਨ ਕਰੂ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਮੁੱਢਲੀ ਜਾਣਕਾਰੀ ਅਨੁਸਾਰ, ਯਾਤਰੀ ਦੇ ਪਾਵਰ ਬੈਂਕ ਵਿੱਚ ਅੱਗ ਲੱਗਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਏਅਰਲਾਈਨ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ।

ਘਟਨਾ ਤੋਂ ਬਾਅਦ ਇੰਡੀਗੋ ਨੇ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਚੇਨਈ ਤੱਕ ਪਹੁੰਚਾਉਣ ਲਈ ਬਦਲਵੇਂ ਜਹਾਜ਼ ਦਾ ਪ੍ਰਬੰਧ ਕੀਤਾ। ਏਅਰਲਾਈਨ ਨੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫ਼ਸੋਸ ਪ੍ਰਗਟਾਇਆ ਅਤੇ ਰਿਫਰੈਸ਼ਮੈਂਟ ਦੇਣ ਸਮੇਤ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੱਲ ਕਹੀ।

ਜ਼ਿਕਰਯੋਗ ਹੈ ਕਿ ਜਹਾਜ਼ ਵਿੱਚ ਪਾਵਰ ਬੈਂਕ ਅਤੇ ਲਿਥੀਅਮ-ਆਇਨ ਬੈਟਰੀਆਂ ਲਿਜਾਣ ਸਬੰਧੀ ਨਿਯਮ ਲਾਗੂ ਹਨ। ਇਸ ਘਟਨਾ ਨੇ ਹਵਾਈ ਸਫ਼ਰ ਦੌਰਾਨ ਇਲੈਕਟ੍ਰਾਨਿਕ ਯੰਤਰਾਂ ਦੀ ਸੁਰੱਖਿਅਤ ਵਰਤੋਂ ਅਤੇ ਬੈਟਰੀਆਂ ਦੀ ਸੰਭਾਲ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.