IMG-LOGO
ਹੋਮ ਪੰਜਾਬ: ਫਾਜ਼ਿਲਕਾ ਮੰਡੀ 'ਚ ਮੀਂਹ ਕਾਰਨ ਝੋਨੇ ਦੇ ਨੁਕਸਾਨ ਲਈ ਕਿਸਾਨਾਂ...

ਫਾਜ਼ਿਲਕਾ ਮੰਡੀ 'ਚ ਮੀਂਹ ਕਾਰਨ ਝੋਨੇ ਦੇ ਨੁਕਸਾਨ ਲਈ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ: ਸੁਖਬੀਰ ਬਾਦਲ

Admin User - Oct 11, 2026 09:42 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰੀ ਬਰਸਾਤ ਕਾਰਨ ਫਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਅਨੁਸਾਰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਨੇ ਸੂਬੇ ਭਰ ਵਿੱਚ ਮੀਂਹ ਕਾਰਨ ਝੋਨੇ ਅਤੇ ਹੋਰ ਫਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਵੀ ਮੰਗ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਭਾਰੀ ਬਰਸਾਤ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਮੁਤਾਬਕ ਮੰਡੀ ਵਿੱਚ ਪੰਜ ਤੋਂ ਛੇ ਫੁੱਟ ਤੱਕ ਪਾਣੀ ਭਰ ਜਾਣ ਕਾਰਨ ਕਾਫ਼ੀ ਮਾਤਰਾ ਵਿੱਚ ਝੋਨਾ ਰੁੜ੍ਹ ਗਿਆ। ਉਨ੍ਹਾਂ ਨੇ ਇਸ ਨੁਕਸਾਨ ਲਈ ਮੰਡੀ ਵਿੱਚ ਢੁਕਵੇਂ ਡਰੇਨੇਜ ਪ੍ਰਬੰਧਾਂ ਦੀ ਘਾਟ ਨੂੰ ਜ਼ਿੰਮੇਵਾਰ ਠਹਿਰਾਇਆ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਰੀ ਮੀਂਹ ਦੀ ਪਹਿਲਾਂ ਹੀ ਭਵਿੱਖਬਾਣੀ ਹੋਣ ਦੇ ਬਾਵਜੂਦ ਮੰਡੀਆਂ ਵਿੱਚ ਪਈ ਫਸਲ ਨੂੰ ਬਚਾਉਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਅਨੁਸਾਰ ਜੇਕਰ ਸਮੇਂ ਸਿਰ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਂਦੇ ਤਾਂ ਕਿਸਾਨਾਂ ਦੇ ਨੁਕਸਾਨ ਨੂੰ ਘਟਾਇਆ ਜਾ ਸਕਦਾ ਸੀ।

ਉਨ੍ਹਾਂ ਮੰਗ ਕੀਤੀ ਕਿ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਤੁਰੰਤ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਗਿਰਦਾਵਰੀ ਦੀ ਉਡੀਕ ਕੀਤੇ ਬਿਨਾਂ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਸੁਖਬੀਰ ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ਪਿਛਲੇ ਦੋ ਸਾਲਾਂ ਦੌਰਾਨ ਹੜ੍ਹਾਂ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦੇ ਬਾਵਜੂਦ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.