ਤਾਜਾ ਖਬਰਾਂ
ਅੱਤਵਾਦ ਜਾਂ ਅਪਰਾਧ ਦੇ ਵੱਧ ਰਹੇ ਮਾਮਲਿਆਂ ਵਿੱਚ ਪੰਜਾਬ ਤੋਂ ਇੱਕ ਹੋਰ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਤਰਨਤਾਰਨ ਜ਼ਿਲ੍ਹੇ ਵਿੱਚ ਦਿਨ ਦਿਹਾੜੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।
ਮ੍ਰਿਤਕ ਅਧਿਕਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਸਨ। ਮੁੱਢਲੀ ਜਾਣਕਾਰੀ ਮੁਤਾਬਕ, ASI ਇਕਬਾਲ ਸਿੰਘ ਆਪਣੀ ਡਿਊਟੀ ਖ਼ਤਮ ਕਰਨ ਉਪਰੰਤ ਮੋਟਰਸਾਈਕਲ ਰਾਹੀਂ ਆਪਣੇ ਘਰ ਵੱਲ ਪਰਤ ਰਹੇ ਸਨ। ਰਸਤੇ ਵਿੱਚ ਘਾਤ ਲਾ ਕੇ ਬੈਠੇ ਮੋਟਰਸਾਈਕਲ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਇਸ ਅੰਨ੍ਹੇ ਕਤਲ ਕਾਂਡ ਦੀ ਹਰ ਪੱਖੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
Get all latest content delivered to your email a few times a month.