ਤਾਜਾ ਖਬਰਾਂ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਤੀ ਰਾਤ ਦਹਿਸ਼ਤ ਦਾ ਮਾਹੌਲ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਬਾਬਾ ਦੀਪ ਸਿੰਘ ਚੌਂਕ ਨੇੜੇ ਸਥਿਤ ਰਾਈਟਵੇਅ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ। ਇਹ ਵਾਰਦਾਤ ਰਾਤ ਕਰੀਬ ਸਾਢੇ 11 ਵਜੇ ਵਾਪਰੀ, ਜਿਸ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਇਸ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਅਜੇ ਤੱਕ ਕੋਈ ਅਧਿਕਾਰਤ ਖੁਲਾਸਾ ਨਹੀਂ ਹੋ ਸਕਿਆ। ਹਾਲਾਂਕਿ, ਸੂਤਰਾਂ ਦੇ ਹਵਾਲੇ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਇਸ ਦੇ ਪਿੱਛੇ ਜਾਇਦਾਦ ਨੂੰ ਲੈ ਕੇ ਕੋਈ ਪੁਰਾਣਾ ਵਿਵਾਦ ਹੋ ਸਕਦਾ ਹੈ, ਪਰ ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ। ਪੁਲਿਸ ਵੱਲੋਂ ਪੀੜਤ ਪਰਿਵਾਰ ਨਾਲ ਸੰਪਰਕ ਕਰਨ ਦੇ ਯਤਨ ਜਾਰੀ ਹਨ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁਕੰਮਲ ਜਾਂਚ ਤੋਂ ਬਾਅਦ ਹੀ ਇਸ ਪੂਰੇ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇਗੀ।
Get all latest content delivered to your email a few times a month.