IMG-LOGO
ਹੋਮ ਪੰਜਾਬ: ਲੁਧਿਆਣਾ: ਮਾਡਲ ਟਾਊਨ ਵਿੱਚ ਇਮੀਗ੍ਰੇਸ਼ਨ ਦਫ਼ਤਰ ਬਾਹਰ ਰਾਤ ਨੂੰ ਚੱਲੀਆਂ...

ਲੁਧਿਆਣਾ: ਮਾਡਲ ਟਾਊਨ ਵਿੱਚ ਇਮੀਗ੍ਰੇਸ਼ਨ ਦਫ਼ਤਰ ਬਾਹਰ ਰਾਤ ਨੂੰ ਚੱਲੀਆਂ ਗੋਲੀਆਂ, ਇਲਾਕੇ ਵਿੱਚ ਫੈਲੀ ਦਹਿਸ਼ਤ

Admin User - Oct 12, 2026 01:41 PM
IMG

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਤੀ ਰਾਤ ਦਹਿਸ਼ਤ ਦਾ ਮਾਹੌਲ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਬਾਬਾ ਦੀਪ ਸਿੰਘ ਚੌਂਕ ਨੇੜੇ ਸਥਿਤ ਰਾਈਟਵੇਅ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ। ਇਹ ਵਾਰਦਾਤ ਰਾਤ ਕਰੀਬ ਸਾਢੇ 11 ਵਜੇ ਵਾਪਰੀ, ਜਿਸ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਇਸ ਗੋਲੀਬਾਰੀ ਦੇ ਅਸਲ ਕਾਰਨਾਂ ਦਾ ਅਜੇ ਤੱਕ ਕੋਈ ਅਧਿਕਾਰਤ ਖੁਲਾਸਾ ਨਹੀਂ ਹੋ ਸਕਿਆ। ਹਾਲਾਂਕਿ, ਸੂਤਰਾਂ ਦੇ ਹਵਾਲੇ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਇਸ ਦੇ ਪਿੱਛੇ ਜਾਇਦਾਦ ਨੂੰ ਲੈ ਕੇ ਕੋਈ ਪੁਰਾਣਾ ਵਿਵਾਦ ਹੋ ਸਕਦਾ ਹੈ, ਪਰ ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ। ਪੁਲਿਸ ਵੱਲੋਂ ਪੀੜਤ ਪਰਿਵਾਰ ਨਾਲ ਸੰਪਰਕ ਕਰਨ ਦੇ ਯਤਨ ਜਾਰੀ ਹਨ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁਕੰਮਲ ਜਾਂਚ ਤੋਂ ਬਾਅਦ ਹੀ ਇਸ ਪੂਰੇ ਮਾਮਲੇ ਦੀ ਅਸਲ ਸੱਚਾਈ ਸਾਹਮਣੇ ਆ ਸਕੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.