IMG-LOGO
ਹੋਮ ਪੰਜਾਬ: ਅੰਮ੍ਰਿਤਸਰ ’ਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ...

ਅੰਮ੍ਰਿਤਸਰ ’ਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ DC ਦਫ਼ਤਰ ਤੇ ਅਦਾਲਤੀ ਕੰਪਲੈਕਸ ਦੀ ਕੀਤੀ ਜਾਂਚ

Admin User - Oct 12, 2026 04:08 PM
IMG

ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ। ਜਾਣਕਾਰੀ ਮੁਤਾਬਕ, ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸ਼ਹਿਰ ਦੇ ਤਿੰਨ ਅਹਿਮ ਸਰਕਾਰੀ ਅਦਾਰਿਆਂ—ਪੁਲਿਸ ਕਮਿਸ਼ਨਰ ਦਫ਼ਤਰ, ਡਿਪਟੀ ਕਮਿਸ਼ਨਰ (DC) ਦਫ਼ਤਰ ਅਤੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

ਸੁਰੱਖਿਆ ਦੇ ਮੱਦੇਨਜ਼ਰ ਐਂਟੀ-ਸਬੋਤਾਜ਼ ਟੀਮਾਂ ਨੇ ਇਨ੍ਹਾਂ ਸਥਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਡੀਸੀਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਧਮਕੀ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ। ਤਲਾਸ਼ੀ ਤੋਂ ਬਾਅਦ ਤਿੰਨਾਂ ਥਾਵਾਂ ’ਤੇ ਹਾਲਾਤ ਆਮ ਅਤੇ ਸੁਰੱਖਿਅਤ ਪਾਏ ਗਏ।

ਡੀਸੀਪੀ ਜੁਗਰਾਜ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਚੌਕਸ ਹੈ। ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਸ਼ੱਕੀ ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਵੇਦਨਸ਼ੀਲ ਥਾਵਾਂ ’ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਨਤਕ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਵੀ ਵਧਾਈ ਗਈ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ, ਸਰਦੀਆਂ ਵਿੱਚ ਧੁੰਦ ਅਤੇ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੀ ਸੁਰੱਖਿਆ ਵਿਵਸਥਾ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਉੱਧਰ, ਧਮਕੀ ਭਰੀ ਈ-ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਸਾਈਬਰ ਸੈੱਲ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.