IMG-LOGO
ਹੋਮ ਪੰਜਾਬ, ਰਾਸ਼ਟਰੀ, ਅਟਾਰੀ ਸਰਹੱਦ ਨੇੜੇ BSF ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ,...

ਅਟਾਰੀ ਸਰਹੱਦ ਨੇੜੇ BSF ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ, ਪੁਲਿਸ ਵੱਲੋਂ ਪੁੱਛਗਿੱਛ ਜਾਰੀ

Admin User - Oct 12, 2026 04:18 PM
IMG

ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਅਟਾਰੀ ਨੇੜੇ ਸੁਰੱਖਿਆ ਪ੍ਰਬੰਧਾਂ ਦੌਰਾਨ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਬੀ.ਓ.ਪੀ. ਪੁੱਲਮੋਰਾ ਕੰਜਰੀ ਨੇੜੇ ਕੀਤੀ ਗਈ। ਡਿਊਟੀ ’ਤੇ ਤਾਇਨਾਤ ਜਵਾਨਾਂ ਨੂੰ ਸਰਹੱਦ ਕੋਲ ਸ਼ੱਕੀ ਹਿਲਜੁਲ ਦਿਖਾਈ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਚੌਕਸੀ ਵਧਾ ਦਿੱਤੀ।

ਜਾਣਕਾਰੀ ਅਨੁਸਾਰ, ਜਵਾਨਾਂ ਨੇ ਸਰਹੱਦ ਅੰਦਰ ਦਾਖ਼ਲ ਹੋ ਰਹੇ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਹ ਅੱਗੇ ਵਧਦਾ ਰਿਹਾ। ਇਸ ਤੋਂ ਬਾਅਦ BSF ਦੇ ਜਵਾਨਾਂ ਨੇ ਉਸ ਨੂੰ ਘੇਰ ਕੇ ਹਿਰਾਸਤ ਵਿੱਚ ਲੈ ਲਿਆ।

ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮੁਹੰਮਦ ਅਵੈਸ ਪੁੱਤਰ ਮੁਹੰਮਦ ਇਲਿਆਸ ਵਜੋਂ ਹੋਈ ਹੈ। ਉਹ ਪਾਕਿਸਤਾਨ ਦੇ ਫੈਸਲਾਬਾਦ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਬਾਠ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ BSF ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ।

BSF ਵੱਲੋਂ ਪਾਕਿਸਤਾਨੀ ਨਾਗਰਿਕ ਨੂੰ ਅਗਲੀ ਕਾਰਵਾਈ ਲਈ ਥਾਣਾ ਘਰਿੰਡਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁੱਢਲੀ ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਸ ਮਕਸਦ ਨਾਲ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਇਆ ਸੀ। ਦੱਸਿਆ ਗਿਆ ਹੈ ਕਿ ਉਸ ਨੂੰ ਅਟਾਰੀ ਸਰਹੱਦ ’ਤੇ ਤਾਇਨਾਤ BSF ਦੀ 100ਵੀਂ ਬਟਾਲੀਅਨ ਦੇ ਜਵਾਨਾਂ ਨੇ ਕਾਬੂ ਕੀਤਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.