IMG-LOGO
ਹੋਮ ਪੰਜਾਬ: ਤਰਨਤਾਰਨ ASI ਕਤਲ ਕਾਂਡ ’ਚ ਨਵਾਂ ਖੁਲਾਸਾ! ਪੁੱਤਰ ਦੀ ਆਡੀਓ...

ਤਰਨਤਾਰਨ ASI ਕਤਲ ਕਾਂਡ ’ਚ ਨਵਾਂ ਖੁਲਾਸਾ! ਪੁੱਤਰ ਦੀ ਆਡੀਓ ਵਾਇਰਲ, ਗੈਂਗਸਟਰਾਂ ਵੱਲੋਂ ਕੀਤੇ ਦਾਅਵਿਆਂ ’ਤੇ ਉੱਠੇ ਸਵਾਲ

Admin User - Oct 12, 2026 04:23 PM
IMG

ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਵਿੱਚ ਏ.ਐੱਸ.ਆਈ. ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇੱਕ ਗੈਂਗਸਟਰ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਸੀ। ਹੁਣ ਮ੍ਰਿਤਕ ਦੇ ਪੁੱਤਰ ਕੋਮਲ ਦੀ ਕਥਿਤ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਨਵੇਂ ਸਵਾਲ ਖੜ੍ਹੇ ਹੋ ਗਏ ਹਨ।

ਜਾਣਕਾਰੀ ਅਨੁਸਾਰ, ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਏ.ਐੱਸ.ਆਈ. ਇਕਬਾਲ ਸਿੰਘ ਐਤਵਾਰ ਸ਼ਾਮ ਡਿਊਟੀ ਤੋਂ ਘਰ ਪਰਤ ਰਹੇ ਸਨ, ਜਦੋਂ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਹਮਲੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਡੋਨੀ ਬੱਲ ਦੇ ਨਾਂ ਹੇਠ ਇੱਕ ਪੋਸਟ ਸਾਹਮਣੇ ਆਈ, ਜਿਸ ਵਿੱਚ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕਰਦਿਆਂ ਏ.ਐੱਸ.ਆਈ. ਦੇ ਕਥਿਤ ਗੈਂਗ ਸਬੰਧਾਂ ਦਾ ਜ਼ਿਕਰ ਕੀਤਾ ਗਿਆ ਸੀ।

ਸੋਮਵਾਰ ਨੂੰ ਮ੍ਰਿਤਕ ਦਾ ਪੋਸਟਮਾਰਟਮ ਹੋਣ ਦੌਰਾਨ ਉਨ੍ਹਾਂ ਦੇ ਪੁੱਤਰ ਕੋਮਲ ਦੀ ਇੱਕ ਕਥਿਤ ਆਡੀਓ ਸੋਸ਼ਲ ਮੀਡੀਆ ’ਤੇ ਫੈਲ ਗਈ। ਆਡੀਓ ਵਿੱਚ ਕੋਮਲ ਨੇ ਆਪਣੇ ਪਿਤਾ ਦੇ ਗੈਂਗਸਟਰ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਜਾਂ ਲੈਣ-ਦੇਣ ਤੋਂ ਇਨਕਾਰ ਕੀਤਾ ਹੈ। ਉਸ ਨੇ ਆਪਣੇ ਪਿਤਾ ਦੇ ਕਤਲ ਨੂੰ ਬੇਵਜ੍ਹਾ ਕਰਾਰ ਦਿੰਦਿਆਂ ਇਸ ਬਾਰੇ ਆਪਣਾ ਪੱਖ ਰੱਖਿਆ ਹੈ। ਆਡੀਓ ਵਿੱਚ ਰੰਜਿਸ਼ ਦਾ ਬਦਲਾ ਲੈਣ ਸਬੰਧੀ ਗੱਲਾਂ ਹੋਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ।

ਫਿਲਹਾਲ, ਵਾਇਰਲ ਆਡੀਓ ਦੀ ਪ੍ਰਮਾਣਿਕਤਾ ਅਤੇ ਇਸ ਵਿੱਚ ਕੀਤੇ ਗਏ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਇਸ ਪਿੱਛੇ ਸ਼ਾਮਲ ਵਿਅਕਤੀਆਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.