IMG-LOGO
ਹੋਮ ਪੰਜਾਬ: ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ...

ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਵਿਵਾਦ, ਰਵਨੀਤ ਬਿੱਟੂ ਨੇ ਪਰਗਟ ਸਿੰਘ ’ਤੇ ਚੁੱਕੇ ਸਵਾਲ

Admin User - Oct 12, 2026 06:55 PM
IMG

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਵੱਲੋਂ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਅਹੁਦਾ ਸੰਭਾਲਣ ਸਮੇਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਪਾਉਣ ਦਾ ਮਾਮਲਾ ਸਿਆਸੀ ਵਿਵਾਦ ਦਾ ਰੂਪ ਧਾਰਨ ਕਰ ਗਿਆ ਹੈ। ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮਾਮਲੇ ਨੂੰ ਲੈ ਕੇ ਪਰਗਟ ਸਿੰਘ ’ਤੇ ਨਿਸ਼ਾਨਾ ਸਾਧਿਆ ਹੈ।

ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਦਾਦਾ ਜੀ ਬੇਅੰਤ ਸਿੰਘ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ। ਉਨ੍ਹਾਂ ਮੁਤਾਬਕ ਇਹ ਕੁਰਬਾਨੀ ਕਿਸੇ ਇੱਕ ਸਿਆਸੀ ਪਾਰਟੀ ਤੱਕ ਸੀਮਤ ਨਹੀਂ, ਸਗੋਂ ਸਮੁੱਚੇ ਪੰਜਾਬ ਅਤੇ ਪੰਜਾਬੀਆਂ ਦੀ ਸਾਂਝੀ ਵਿਰਾਸਤ ਹੈ।

ਬਿੱਟੂ ਨੇ ਦਾਅਵਾ ਕੀਤਾ ਕਿ ਪਰਗਟ ਸਿੰਘ ਨੇ ਅਹੁਦਾ ਸੰਭਾਲਣ ਮੌਕੇ ਕਾਂਗਰਸ ਭਵਨ ਵਿੱਚ ਸਥਾਪਤ ਬੁੱਤਾਂ ਵਿੱਚੋਂ ਸਿਰਫ਼ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਸਵੀਰ ’ਤੇ ਹੀ ਫੁੱਲ-ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਬੇਅੰਤ ਸਿੰਘ ਦੇ ਬੁੱਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।

ਭਾਜਪਾ ਆਗੂ ਨੇ ਕਿਹਾ ਕਿ ਜੇਕਰ ਪਰਗਟ ਸਿੰਘ ਨੂੰ ਬੇਅੰਤ ਸਿੰਘ ਦੇ ਬੁੱਤ ਦੀ ਮੌਜੂਦਗੀ ’ਤੇ ਕੋਈ ਇਤਰਾਜ਼ ਹੈ ਤਾਂ ਉਹ ਸਪੱਸ਼ਟ ਤੌਰ ’ਤੇ ਦੱਸਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪੂਰੇ ਸਤਿਕਾਰ ਨਾਲ ਬੁੱਤ ਨੂੰ ਕਾਂਗਰਸ ਭਵਨ ਤੋਂ ਲਿਜਾ ਕੇ ਚੰਡੀਗੜ੍ਹ ਦੇ ਸੈਕਟਰ-42 ਸਥਿਤ ਬੇਅੰਤ ਸਿੰਘ ਦੀ ਸਮਾਧੀ ’ਤੇ ਸਥਾਪਤ ਕਰਵਾ ਸਕਦਾ ਹੈ।

ਬਿੱਟੂ ਨੇ ਅੱਗੇ ਕਿਹਾ ਕਿ ਭਾਵੇਂ ਹੁਣ ਉਨ੍ਹਾਂ ਦਾ ਕਾਂਗਰਸ ਨਾਲ ਕੋਈ ਸਬੰਧ ਨਹੀਂ ਹੈ, ਪਰ ਪਾਰਟੀ ਦੇ ਵਰਕਰਾਂ ਦੇ ਮਨਾਂ ਵਿੱਚ ਅੱਜ ਵੀ ਬੇਅੰਤ ਸਿੰਘ ਲਈ ਸਤਿਕਾਰ ਮੌਜੂਦ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਕਾਂਗਰਸ ਦੇ ਆਪਣੇ ਹੀ ਸੀਨੀਅਰ ਆਗੂਆਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਰਵੱਈਏ ਵਿੱਚ ਤਬਦੀਲੀ ਕਿਉਂ ਦਿਖਾਈ ਦੇ ਰਹੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਹਾਨ ਆਗੂਆਂ ਦੀ ਵਿਰਾਸਤ ਦਾ ਸਤਿਕਾਰ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਮਾਮਲਿਆਂ ਨੂੰ ਸਿਆਸੀ ਵਿਵਾਦ ਦਾ ਵਿਸ਼ਾ ਬਣਾਉਣ ਦੀ ਬਜਾਏ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਰੱਖਣਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.