ਤਾਜਾ ਖਬਰਾਂ
ਇਸ ਦੌਰਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਵੀ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਸਾਂਝੀ ਕਰਕੇ ਕਥਿਤ ਤੌਰ ’ਤੇ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਸੀ, ਪਰ ਬਾਅਦ ਵਿੱਚ ਇਹ ਪੋਸਟ ਹਟਾ ਦਿੱਤੀ ਗਈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੇ ਇਸ ਕਦਮ ’ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ।
ਦੱਸਿਆ ਗਿਆ ਕਿ ਹਰਸਿਮਰਤ ਬਾਦਲ ਨੇ ਆਪਣੀ ਪੋਸਟ ਵਿੱਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਦਾ ਹਵਾਲਾ ਦਿੰਦਿਆਂ ਉੱਥੇ ਦਿੱਲੀ ਪੁਲਿਸ ਦੇ ਦਾਖ਼ਲੇ ਅਤੇ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ ਨਾਲ ਕਥਿਤ ਧੱਕੇਸ਼ਾਹੀ ’ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਇਸ ਕਾਰਵਾਈ ਲਈ ਪੁਲਿਸ ਨੂੰ ਜਵਾਬਦੇਹ ਬਣਾਉਣ ਦੀ ਮੰਗ ਵੀ ਕੀਤੀ ਸੀ। ਹਾਲਾਂਕਿ, ਪੋਸਟ ਹਟਾਉਣ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਹਰਸਿਮਰਤ ਬਾਦਲ ਵੱਲੋਂ ਪੋਸਟ ਹਟਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਨਿਸ਼ਾਨੇ ’ਤੇ ਲਿਆ। ‘ਆਪ’ ਨੇ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਪੋਸਟ ਹਟਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੋਈ ਫ਼ੋਨ ਆਇਆ ਸੀ। ਪਾਰਟੀ ਨੇ ਇਹ ਵੀ ਪੁੱਛਿਆ ਕਿ ਕੀ ਹਰਸਿਮਰਤ ਬਾਦਲ ਹੁਣ ਦਿੱਲੀ ਪੁਲਿਸ ਦੀ ਕਾਰਵਾਈ ਨਾਲ ਸਹਿਮਤ ਹਨ। ਇਸ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।
Get all latest content delivered to your email a few times a month.