ਤਾਜਾ ਖਬਰਾਂ
ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਉਸ ਵੇਲੇ ਹਲਚਲ ਵੱਧ ਗਈ ਜਦੋਂ 'ਕਾਕਰੋਚ ਜਨਤਾ ਪਾਰਟੀ' (CJP) ਦੇ ਮੁੱਖ ਨੇਤਾ ਸੌਰਭ ਦਾਸ ਨੂੰ ਦਿੱਲੀ ਪੁਲਿਸ ਨੇ ਇੱਕ ਵਾਰ ਫਿਰ ਤੋਂ ਆਪਣੀ ਹਿਰਾਸਤ ਵਿੱਚ ਲੈ ਲਿਆ।
ਮਿਲੀ ਜਾਣਕਾਰੀ ਅਨੁਸਾਰ, ਸੌਰਭ ਦਾਸ ਆਪਣੇ ਕੁੱਝ ਸਾਥੀਆਂ ਨਾਲ ਪ੍ਰਦਰਸ਼ਨ ਕਰਨ ਦੀ ਨੀਅਤ ਨਾਲ ਜੰਤਰ-ਮੰਤਰ ਪਹੁੰਚੇ ਸਨ। ਮੌਕੇ 'ਤੇ ਮੌਜੂਦ ਪੁਲਿਸ ਨੇ ਸਥਿਤੀ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕੀਤੀ ਅਤੇ ਸੌਰਭ ਦਾਸ ਦੇ ਨਾਲ-ਨਾਲ ਪਾਰਟੀ ਦੇ ਸਹਿ-ਕਨਵੀਨਰ ਆਸ਼ੂਤੋਸ਼ ਰਾਂਕਾ ਨੂੰ ਵੀ ਮੌਕੇ 'ਤੇ ਹੀ ਧਰ ਲਿਆ।
Get all latest content delivered to your email a few times a month.