IMG-LOGO
ਹੋਮ ਪੰਜਾਬ: ਪੰਜਾਬ ਪੁਲਿਸ ਵੱਲੋਂ ISI-ਸਮਰਥਿਤ ਹਥਿਆਰਾਂ ਦਾ ਨੈੱਟਵਰਕ ਬੇਨਕਾਬ, ਖਾਸਾ ਛਾਉਣੀ...

ਪੰਜਾਬ ਪੁਲਿਸ ਵੱਲੋਂ ISI-ਸਮਰਥਿਤ ਹਥਿਆਰਾਂ ਦਾ ਨੈੱਟਵਰਕ ਬੇਨਕਾਬ, ਖਾਸਾ ਛਾਉਣੀ ਧਮਾਕੇ ਦੀ ਗੁੱਥੀ ਵੀ ਸੁਲਝਾਈ

Admin User - Oct 13, 2026 02:49 PM
IMG

ਅੰਮ੍ਰਿਤਸਰ: ਪੰਜਾਬ ਵਿੱਚ ਸੁਰੱਖਿਆ ਨੂੰ ਲੈ ਕੇ ਇੱਕ ਵੱਡੀ ਕਾਮਯਾਬੀ ਸਾਹਮਣੇ ਆਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੀ ਮਿਲੀਭੁਗਤ ਨਾਲ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੇ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 1 ਪਿਸਤੌਲ ਅਤੇ 1 ਹੈਂਡ ਗ੍ਰਨੇਡ ਬਰਾਮਦ ਕੀਤਾ ਹੈ।

ਇਸ ਦੇ ਨਾਲ ਹੀ ਪੁਲਿਸ ਨੇ ਮਈ 2026 ਦੌਰਾਨ ਖਾਸਾ ਆਰਮੀ ਕੈਂਟ ਨੇੜੇ ਹੋਏ ਆਈ.ਈ.ਡੀ. (IED) ਧਮਾਕੇ ਦੀ ਗੁੱਥੀ ਨੂੰ ਵੀ ਸੁਲਝਾ ਲਿਆ ਹੈ ਅਤੇ ਇਸ ਘਟਨਾ ਵਿੱਚ ਸ਼ਾਮਲ 2 ਮੁੱਖ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਗਰੁੱਪ ਦੇ ਤਾਰ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਅਤੇ ISI ਦੇ ਕਾਰਕੁਨਾਂ ਨਾਲ ਜੁੜੇ ਹੋਏ ਸਨ। ਪੁਲਿਸ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਸਬੰਧਾਂ (Backward and Forward Linkages) ਨੂੰ ਖੰਘਾਲਣ ਵਿੱਚ ਜੁਟੀ ਹੋਈ ਹੈ।


ਪੁਲਿਸ ਸਟੇਸ਼ਨ ਘਰਿੰਡਾ ਵਿਖੇ ਅਸਲਾ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਯੂ.ਏ.ਪੀ.ਏ. (UAPA) ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਸੂਬੇ ਵਿੱਚ ਅਤਿਵਾਦੀ ਗਤੀਵਿਧੀਆਂ, ਹਥਿਆਰਾਂ ਦੀ ਤਸਕਰੀ ਅਤੇ ਗ਼ੈਰ-ਕਾਨੂੰਨੀ ਗਰੁੱਪਾਂ ਵਿਰੁੱਧ ਪੂਰੀ ਤਰ੍ਹਾਂ ਸਖ਼ਤ ਨਜ਼ਰ ਰੱਖ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.