IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦੇ ਯੈੱਸ ਬੈਂਕ ’ਚ ਫਾਇਰਿੰਗ, ਰਿਲੇਸ਼ਨਸ਼ਿਪ ਮੈਨੇਜਰ ਗੌਰਵ ਦੀਵਾਨ...

ਅੰਮ੍ਰਿਤਸਰ ਦੇ ਯੈੱਸ ਬੈਂਕ ’ਚ ਫਾਇਰਿੰਗ, ਰਿਲੇਸ਼ਨਸ਼ਿਪ ਮੈਨੇਜਰ ਗੌਰਵ ਦੀਵਾਨ ਜ਼ਖ਼ਮੀ; ਵਾਰਦਾਤ ਮਗਰੋਂ ਹਮਲਾਵਰ ਫ਼ਰਾਰ

Admin User - Oct 13, 2026 06:15 PM
IMG

ਅੰਮ੍ਰਿਤਸਰ ਦੇ ਮਾਲ ਰੋਡ ਸਥਿਤ ਯੈੱਸ ਬੈਂਕ ਦੀ ਬ੍ਰਾਂਚ ਵਿੱਚ ਬੁੱਧਵਾਰ ਦੁਪਹਿਰ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਕਾਰਨ ਬੈਂਕ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਵਿੱਤੀ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਬੈਂਕ ਦੇ ਰਿਲੇਸ਼ਨਸ਼ਿਪ ਮੈਨੇਜਰ ਗੌਰਵ ਦੀਵਾਨ ’ਤੇ ਗੋਲੀ ਚਲਾ ਦਿੱਤੀ ਗਈ। ਇਸ ਘਟਨਾ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਜਾਣਕਾਰੀ ਮੁਤਾਬਕ, ਕੁਝ ਵਿਅਕਤੀ ਮਾਲ ਰੋਡ ਸਥਿਤ ਬੈਂਕ ਦੀ ਬ੍ਰਾਂਚ ਵਿੱਚ ਪਹੁੰਚੇ ਸਨ। ਉਨ੍ਹਾਂ ਦਾ ਕਿਸੇ ਵਿੱਤੀ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਬੈਂਕ ਅਧਿਕਾਰੀ ਗੌਰਵ ਦੀਵਾਨ ਨਾਲ ਬਹਿਸ ਹੋ ਗਈ। ਤਕਰਾਰ ਵਧਣ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਇਸੇ ਦੌਰਾਨ ਇੱਕ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਗੌਰਵ ਦੀਵਾਨ ਦੇ ਪੈਰ ਵਿੱਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਕੇ ਡਿੱਗ ਪਏ। ਬੈਂਕ ਦੇ ਹੋਰ ਮੁਲਾਜ਼ਮਾਂ ਨੇ ਤੁਰੰਤ ਉਨ੍ਹਾਂ ਦੀ ਮਦਦ ਕੀਤੀ ਅਤੇ ਇਲਾਜ ਲਈ ਹਸਪਤਾਲ ਭੇਜਿਆ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਬੈਂਕ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਬੈਂਕ ਦੇ ਕਰਮਚਾਰੀਆਂ ਅਤੇ ਘਟਨਾ ਸਮੇਂ ਮੌਜੂਦ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਬੈਂਕ ਦੇ ਅੰਦਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਗੋਲੀ ਚਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਸਬੰਧੀ ਅਧਿਕਾਰਤ ਬਿਆਨ ਦੀ ਉਡੀਕ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.