IMG-LOGO
ਹੋਮ ਪੰਜਾਬ: ਫ਼ਰੀਦਕੋਟ ’ਚ ਪਿਓ-ਪੁੱਤ ਦੀ ਮੌਤ ਨਾਲ ਪਿੰਡ ’ਚ ਸੋਗ, ਜਾਇਦਾਦ...

ਫ਼ਰੀਦਕੋਟ ’ਚ ਪਿਓ-ਪੁੱਤ ਦੀ ਮੌਤ ਨਾਲ ਪਿੰਡ ’ਚ ਸੋਗ, ਜਾਇਦਾਦ ਦੀ ਵੰਡ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ

Admin User - Oct 13, 2026 06:43 PM
IMG

ਫ਼ਰੀਦਕੋਟ ਦੇ ਇੱਕ ਪਿੰਡ ਵਿੱਚ ਸੋਮਵਾਰ ਦੇਰ ਰਾਤ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਸੇਵਾਮੁਕਤ ਫ਼ੌਜੀ ਅਤੇ ਉਸ ਦੇ ਪੁੱਤਰ ਦੀ ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਮੌਤ ਹੋ ਗਈ। ਮੁੱਢਲੀ ਜਾਣਕਾਰੀ ਮੁਤਾਬਕ ਦੋਵਾਂ ਵਿਚਾਲੇ ਘਰੇਲੂ ਕਲੇਸ਼ ਅਤੇ ਜਾਇਦਾਦ ਦੀ ਵੰਡ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਹਸਪਤਾਲ ਲੈ ਗਏ, ਪਰ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਮਰ ਨਾਥ ਸਿੰਘ ਫ਼ੌਜ ਵਿੱਚੋਂ ਸੇਵਾਮੁਕਤ ਸਨ, ਜਦਕਿ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਨੂੰ ਨਸ਼ੇ ਦੀ ਆਦਤ ਸੀ। ਦੱਸਿਆ ਜਾ ਰਿਹਾ ਹੈ ਕਿ ਪੁੱਤਰ ਵੱਲੋਂ ਜਾਇਦਾਦ ਵਿੱਚ ਹਿੱਸਾ ਮੰਗਣ ਕਾਰਨ ਦੋਵਾਂ ਵਿਚਾਲੇ ਅਕਸਰ ਤਕਰਾਰ ਹੁੰਦੀ ਰਹਿੰਦੀ ਸੀ। ਪਰਿਵਾਰਕ ਜਾਇਦਾਦ ਦੀ ਦੇਖ-ਰੇਖ ਅਤੇ ਇਸ ਦੀ ਵੰਡ ਨੂੰ ਲੈ ਕੇ ਵਿਵਾਦ ਲਗਾਤਾਰ ਵਧ ਰਿਹਾ ਸੀ।

ਜਾਣਕਾਰੀ ਮੁਤਾਬਕ ਅਮਰ ਨਾਥ ਸਿੰਘ ਦੀ ਪਹਿਲੀ ਪਤਨੀ ਦੀ ਕਰੀਬ 30 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੀ ਇੱਕ ਧੀ ਸੀ। ਬਾਅਦ ਵਿੱਚ ਉਨ੍ਹਾਂ ਦੇ ਛੋਟੇ ਭਰਾ ਦੀ ਮੌਤ ਹੋਣ ਮਗਰੋਂ ਪਰਿਵਾਰ ਦੀ ਸਹਿਮਤੀ ਨਾਲ ਉਨ੍ਹਾਂ ਦਾ ਵਿਆਹ ਭਰਾ ਦੀ ਵਿਧਵਾ ਨਾਲ ਕਰ ਦਿੱਤਾ ਗਿਆ। ਇਸ ਵਿਆਹ ਤੋਂ ਸੁਖਵਿੰਦਰ ਦਾ ਜਨਮ ਹੋਇਆ। ਪਿੰਡ ਵਾਸੀਆਂ ਅਨੁਸਾਰ ਸੁਖਵਿੰਦਰ ਦੀ ਨਸ਼ੇ ਦੀ ਆਦਤ ਅਤੇ ਜਾਇਦਾਦ ਨੂੰ ਲੈ ਕੇ ਪੈਦਾ ਹੋਏ ਮਤਭੇਦਾਂ ਕਾਰਨ ਘਰ ਵਿੱਚ ਤਣਾਅ ਬਣਿਆ ਹੋਇਆ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਦੋਵਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਜੈਤੋ ਦੇ ਡੀਐੱਸਪੀ ਇਕਬਾਲ ਸਿੰਘ ਸੰਧੂ ਮੁਤਾਬਕ ਮੁੱਢਲੀ ਜਾਂਚ ਵਿੱਚ ਘਰੇਲੂ ਵਿਵਾਦ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.