ਤਾਜਾ ਖਬਰਾਂ
ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਨੂੰ ਅੱਗੇ ਵਧਾਉਂਦਿਆਂ, ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਅੱਜ ਤੋਂ ਪੰਜਾਬ ਵਾਸੀਆਂ ਨੂੰ 153 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੌਗਾਤ ਮਿਲੇਗੀ।
ਇਨ੍ਹਾਂ 153 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵਧ ਕੇ 1,245 ਹੋ ਗਈ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਹਰ ਕਲੀਨਿਕ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੋਣਗੇ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਹੁਣ ਤੱਕ 6.48 ਕਰੋੜ ਤੋਂ ਵੱਧ ਓ.ਪੀ.ਡੀ. (OPD) ਅਤੇ 3.63 ਕਰੋੜ ਤੋਂ ਵੱਧ ਮੁਫ਼ਤ ਡਾਇਗਨੌਸਟਿਕ ਟੈਸਟਾਂ ਦਾ ਲਾਭ ਲੋਕਾਂ ਨੂੰ ਮਿਲ ਚੁੱਕਾ ਹੈ।
Get all latest content delivered to your email a few times a month.