IMG-LOGO
ਹੋਮ ਪੰਜਾਬ: ਮੈਡ ਸੰਧੂ ਕਤਲ ਕਾਂਡ: ਮੁੱਖ ਮੁਲਜ਼ਮ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ,...

ਮੈਡ ਸੰਧੂ ਕਤਲ ਕਾਂਡ: ਮੁੱਖ ਮੁਲਜ਼ਮ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ, ਭਾਰੀ ਹਥਿਆਰ ਬਰਾਮਦ

Admin User - Oct 14, 2026 10:40 AM
IMG

ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ (ਮਧੂਸੂਦਨ) ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹੱਥ ਲੱਗੀ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁੰਬਈ ਏ.ਟੀ.ਐਸ. (ATS) ਦੇ ਸਹਿਯੋਗ ਨਾਲ ਛਾਪੇਮਾਰੀ ਕਰਦਿਆਂ ਇਸ ਕਤਲ ਕਾਂਡ ਦੇ ਮਾਸਟਰਮਾਈਂਡ ਅਤੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਦਬੋਚ ਲਿਆ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮ ਕੋਲੋਂ 3 ਪਿਸਤੌਲ, 5 ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸੂਬੇ ਦੇ ਡੀ.ਜੀ.ਜੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ।


ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਜੋਬਨਪ੍ਰੀਤ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਹੈਂਡਲਰਾਂ ਦੇ ਇਸ਼ਾਰੇ 'ਤੇ ਪੰਜਾਬ ਵਿੱਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਉਸ 'ਤੇ ਸ਼ੂਟਰਾਂ ਤੱਕ ਹਥਿਆਰ ਪਹੁੰਚਾਉਣ, ਗੈਰ-ਕਾਨੂੰਨੀ ਗਤੀਵਿਧੀਆਂ ਲਈ ਫੰਡਿੰਗ ਦਾ ਪ੍ਰਬੰਧ ਕਰਨ ਅਤੇ ਪੂਰੀ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ ਦੇ ਗੰਭੀਰ ਦੋਸ਼ ਹਨ। ਇਸ ਤੋਂ ਇਲਾਵਾ, ਤਰਨਤਾਰਨ ਜ਼ਿਲ੍ਹੇ ਵਿੱਚ ਫਿਰੌਤੀ ਲਈ ਹੋਈਆਂ ਗੋਲੀਬਾਰੀ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਵੀ ਉਸ ਦੀ ਸ਼ਮੂਲੀਅਤ ਸਾਹਮਣੇ ਆਈ ਹੈ, ਜਿਸ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ।


ਜ਼ਿਕਰਯੋਗ ਹੈ ਕਿ ਬੀਤੀ 3 ਅਕਤੂਬਰ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਸਥਿਤ ਇੱਕ ਕਾਰ-ਵਾਸ਼ਿੰਗ ਸੈਂਟਰ 'ਤੇ ਮੈਡ ਸੰਧੂ ਆਪਣੀ ਗੱਡੀ ਲੈਣ ਲਈ ਗਿਆ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਬਹੁਤ ਨੇੜਿਓਂ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਛਾਤੀ ਵਿੱਚ ਗੰਭੀਰ ਜ਼ਖ਼ਮ ਹੋ ਗਏ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।


ਪੰਜਾਬ ਪੁਲਿਸ ਹੁਣ ਇਸ ਅਪਰਾਧਿਕ ਨੈੱਟਵਰਕ ਦੇ ਬਾਕੀ ਮੈਂਬਰਾਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ। ਜਾਂਚ ਏਜੰਸੀਆਂ ਇਸ ਗੱਲ ਦਾ ਪਤਾ ਲਗਾਉਣ ਵਿੱਚ ਜੁੱਟੀਆਂ ਹਨ ਕਿ ਮੁਲਜ਼ਮ ਨੂੰ ਹਥਿਆਰ ਅਤੇ ਫੰਡ ਕਿੱਥੋਂ ਮਿਲਦੇ ਸਨ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਉਸ ਦੀ ਕਿਸ ਤਰ੍ਹਾਂ ਦੀ ਗੱਲਬਾਤ ਹੁੰਦੀ ਸੀ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਕਲਚਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਤੱਕ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.