IMG-LOGO
ਹੋਮ ਪੰਜਾਬ: ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ...

ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇਗੀ ਕਾਂਗਰਸ, ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ: ਪਰਗਟ ਸਿੰਘ

Admin User - Oct 14, 2026 02:43 PM
IMG

ਮਾਨਸਾ: ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪੀੜਤ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ 'ਤੇ ਆਵਾਜ਼ ਬੁਲੰਦ ਕਰੇਗੀ।


ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਸੂਬੇ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਗੰਭੀਰ ਚੁਣੌਤੀ ਹੈ। ਨਸ਼ਾ ਤਸਕਰੀ ਨੂੰ ਰੋਕਣਾ, ਇਸ ਕਾਰੋਬਾਰ ਨਾਲ ਜੁੜੇ ਨੈੱਟਵਰਕ ਦੀ ਪਛਾਣ ਕਰਨਾ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।


ਸ. ਪਰਗਟ ਸਿੰਘ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਜਾਂਚ ਨੂੰ ਸਿਰਫ਼ ਇੱਕ ਪਹਿਲੂ ਤੱਕ ਸੀਮਤ ਰੱਖਣ ਦੀ ਬਜਾਏ ਮਾਮਲੇ ਨਾਲ ਜੁੜੇ ਸਾਰੇ ਤੱਥਾਂ ਦੀ ਪੜਤਾਲ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।


ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਦਾਅਵੇ ਕਾਫ਼ੀ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਠੋਸ ਨਤੀਜੇ ਸਾਹਮਣੇ ਆਉਣੇ ਚਾਹੀਦੇ ਹਨ। ਨਸ਼ਿਆਂ ਦੀ ਸਪਲਾਈ ਰੋਕਣ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰਨ ਵਿੱਚ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।


ਸ. ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.