IMG-LOGO
ਹੋਮ ਪੰਜਾਬ: ਪਰਵਿੰਦਰ ਝੋਟਾ ਕਤਲ ਕਾਂਡ ’ਤੇ CM ਮਾਨ ਸਖ਼ਤ, ਦੋਸ਼ੀਆਂ ਨੂੰ...

ਪਰਵਿੰਦਰ ਝੋਟਾ ਕਤਲ ਕਾਂਡ ’ਤੇ CM ਮਾਨ ਸਖ਼ਤ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦਾ ਭਰੋਸਾ; ਨਸ਼ਾ ਤਸਕਰਾਂ ਨੂੰ ਚਿਤਾਵਨੀ

Admin User - Oct 14, 2026 04:33 PM
IMG

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਅਨਮੋਲ ਸਰਮਾਇਆ ਹੈ। ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਡੀਜੀਪੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।

ਘਟਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ 24 ਘੰਟਿਆਂ ਦੇ ਅੰਦਰ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੁਲਜ਼ਮ ਦੇ ਘਰ ਅਤੇ ਦੁਕਾਨ ’ਤੇ ਵੀ ਬੁਲਡੋਜ਼ਰ ਚਲਾਇਆ ਗਿਆ। ਇਸ ਮਾਮਲੇ ਨੇ ਇਲਾਕੇ ਵਿੱਚ ਚਰਚਾ ਛੇੜ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.