IMG-LOGO
ਹੋਮ ਪੰਜਾਬ: ਪੰਜਾਬ ‘ਚ ਪਰਵਿੰਦਰ ਝੋਟਾ ਕਤਲਕਾਂਡ ਗਰਮਾਇਆ: ਅੱਜ ਪੰਜਾਬ ਬੰਦ ਦਾ...

ਪੰਜਾਬ ‘ਚ ਪਰਵਿੰਦਰ ਝੋਟਾ ਕਤਲਕਾਂਡ ਗਰਮਾਇਆ: ਅੱਜ ਪੰਜਾਬ ਬੰਦ ਦਾ ਸੱਦਾ, ਮਾਨਸਾ ਪੂਰੀ ਤਰ੍ਹਾਂ ਬੰਦ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ

Admin User - Oct 15, 2026 10:21 AM
IMG

ਸੂਬੇ ਵਿੱਚ ਨਸ਼ੇ ਖਿਲਾਫ ਆਵਾਜ਼ ਚੁੱਕਣ ਵਾਲੇ ਨੌਜਵਾਨ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਅੱਜ (ਵੀਰਵਾਰ) ਸੂਬੇ ਭਰ ਵਿੱਚ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ, ਜਿਸ ਦਾ ਅਸਰ ਕਈ ਜ਼ਿਲ੍ਹਿਆਂ ਵਿੱਚ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਬੰਦ ਦਾ ਇਹ ਸੱਦਾ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਲਾਗੂ ਰਹੇਗਾ।


ਬੰਦ ਦੇ ਮੱਦੇਨਜ਼ਰ ਆਮ ਲੋਕਾਂ ਦੀ ਸਹੂਲਤ ਲਈ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਨੂੰ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ। ਸੁਰੱਖਿਆ ਅਤੇ ਸਾਵਧਾਨੀ ਵਜੋਂ ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਸਮੇਤ ਕੁਝ ਹੋਰ ਥਾਵਾਂ ‘ਤੇ ਪ੍ਰਾਈਵੇਟ ਸਕੂਲ ਤੇ ਕਾਲਜ ਬੰਦ ਰੱਖੇ ਗਏ ਹਨ, ਹਾਲਾਂਕਿ ਸਰਕਾਰੀ ਸਕੂਲਾਂ ਵਿੱਚ ਆਮ ਵਾਂਗ ਛੁੱਟੀ ਨਹੀਂ ਕੀਤੀ ਗਈ। ਕਿਸਾਨ ਯੂਨੀਅਨਾਂ ਨੇ ਵੀ ਇਸ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਹੈ।


ਪ੍ਰਦਰਸ਼ਨਕਾਰੀਆਂ ਦੇ ਸਮਰਥਨ ਵਿੱਚ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵੀ ਅੱਗੇ ਆਈ ਹੈ। ਯੂਨੀਅਨ ਦੇ ਫੈਸਲੇ ਮੁਤਾਬਕ ਸੂਬੇ ਭਰ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 8 ਵਜੇ ਤੋਂ ਅਣਮਿੱਥੇ ਸਮੇਂ ਲਈ ਵਾਹਨਾਂ ਦੀ ਆਵਾਜਾਈ ਲਈ ਬਿਲਕੁਲ ਮੁਫ਼ਤ (ਟੋਲ ਫ੍ਰੀ) ਕਰ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਇਸ ਮੁਹਿੰਮ ਦਾ ਹਿੱਸਾ ਬਣਨ।


ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵੱਲੋਂ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਫੇਸਬੁੱਕ ਲਾਈਵ ਦੌਰਾਨ ਪਰਵਿੰਦਰ ਝੋਟਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਅਸ਼ਵਨੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਉਸਦੀ ਦੁਕਾਨ ਤੇ ਘਰ ‘ਤੇ ਬੁਲਡੋਜ਼ਰ ਵੀ ਚਲਾ ਦਿੱਤਾ ਗਿਆ ਹੈ।


ਦੂਜੇ ਪਾਸੇ, ਪਰਵਿੰਦਰ ਝੋਟਾ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਉਦੋਂ ਤੱਕ ਅੰਤਿਮ ਸਸਕਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਜਦੋਂ ਤੱਕ ਇਸ ਪੂਰੇ ਕਾਂਡ ਦੀ ਸੀਬੀਆਈ ਜਾਂਚ ਨਹੀਂ ਕੀਤੀ ਜਾਂਦੀ।



ਪਰਵਿੰਦਰ ਝੋਟਾ ਦੇ ਪਿਤਾ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ, “ਆਪੋ-ਆਪਣੇ ਇਲਾਕੇ ਵਿੱਚ ਇਨਸਾਫ਼ ਪਸੰਦ ਲੋਕ ਬੰਦ ਦੀ ਇਸ ਕਾਲ ਨੂੰ ਜ਼ਰੂਰ ਸਫ਼ਲ ਬਣਾਉਣ। ਸੰਗਤਾਂ ਤੈਅ ਕੀਤੇ ਗਏ ਸਮੇਂ ਮੁਤਾਬਕ ਆਪਣੀ ਜ਼ਿੰਮੇਵਾਰੀ ਅਤੇ ਡਿਊਟੀ ਜ਼ਰੂਰ ਨਿਭਾਉਣ।”

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.