IMG-LOGO
ਹੋਮ ਰਾਸ਼ਟਰੀ, ਮਨੋਰੰਜਨ, ਅਦਾਕਾਰ ਇਮਰਾਨ ਖ਼ਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ...

ਅਦਾਕਾਰ ਇਮਰਾਨ ਖ਼ਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਸਿਆਸੀ ਪ੍ਰਦਰਸ਼ਨ 'ਚ ਸ਼ਾਮਲ ਹੋਣ 'ਤੇ ਮੁੰਬਈ ਪੁਲਿਸ ਦੀ ਵੱਡੀ ਕਾਰਵਾਈ

Admin User - Oct 15, 2026 11:37 AM
IMG

ਬਾਲੀਵੁੱਡ ਅਦਾਕਾਰ ਇਮਰਾਨ ਖ਼ਾਨ ਲਈ ਕਾਨੂੰਨੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁੰਬਈ ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਇਹ ਕਾਰਵਾਈ ਉਨ੍ਹਾਂ ਵੱਲੋਂ ਬੀਤੀ 10 ਅਕਤੂਬਰ ਨੂੰ ਮੁੰਬਈ ਦੇ ਇਤਿਹਾਸਕ ਅਗਸਤ ਕ੍ਰਾਂਤੀ ਮੈਦਾਨ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤੇ ਗਏ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਜ਼ਿਕਰਯੋਗ ਹੈ ਕਿ ਇਮਰਾਨ ਖ਼ਾਨ ਦਾ ਜਨਮ ਅਮਰੀਕਾ ਦੇ ਵਿਸਕਾਨਸਿਨ ਰਾਜ ਵਿੱਚ ਹੋਇਆ ਸੀ, ਜਿਸ ਕਾਰਨ ਜਨਮ ਤੋਂ ਹੀ ਉਨ੍ਹਾਂ ਕੋਲ ਅਮਰੀਕੀ ਨਾਗਰਿਕਤਾ ਅਤੇ ਉੱਥੋਂ ਦਾ ਹੀ ਪਾਸਪੋਰਟ ਹੈ। ਕਾਨੂੰਨੀ ਤੌਰ 'ਤੇ ਭਾਰਤੀ ਨਾਗਰਿਕ ਨਾ ਹੋਣ ਕਰਕੇ ਉਹ ਭਾਰਤ ਵਿੱਚ ਰਹਿਣ ਅਤੇ ਕੰਮ ਕਰਨ ਲਈ 'ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ' (OCI) ਕਾਰਡ ਦੀ ਵਰਤੋਂ ਕਰਦੇ ਹਨ।

ਭਾਰਤ ਵਿੱਚ ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ, ਠਹਿਰਾਅ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਨਿਯੰਤਰਿਤ ਕਰਨ ਲਈ 1 ਸਤੰਬਰ 2025 ਤੋਂ 'ਇਮੀਗ੍ਰੇਸ਼ਨ ਐਂਡ ਫੌਰਨਰਜ਼ ਐਕਟ, 2025' ਲਾਗੂ ਕੀਤਾ ਗਿਆ ਹੈ।

ਇਸ ਕਾਨੂੰਨ ਤਹਿਤ ਕਿਸੇ ਵੀ ਵਿਦੇਸ਼ੀ ਨਾਗਰਿਕ ਜਾਂ OCI ਕਾਰਡਧਾਰਕ ਦੀਆਂ ਸਥਾਨਕ ਗਤੀਵਿਧੀਆਂ 'ਤੇ ਸਰਕਾਰ ਵੱਲੋਂ ਬੰਦਿਸ਼ਾਂ ਲਗਾਈਆਂ ਜਾ ਸਕਦੀਆਂ ਹਨ।

ਵੀਜ਼ਾ ਜਾਂ ਇਮੀਗ੍ਰੇਸ਼ਨ ਸ਼ਰਤਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਨਿਰਦੇਸ਼ ਦੇਣ ਜਾਂ ਹੋਰ ਕਾਨੂੰਨੀ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।

ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਬਾਅਦ OCI ਨਿਯਮਾਂ ਦੀ ਹੋਈ ਉਲੰਘਣਾ ਨੂੰ ਲੈ ਕੇ ਪੁਲਿਸ ਅਤੇ ਇਮੀਗ੍ਰੇਸ਼ਨ ਵਿਭਾਗ ਨੇ ਸਖ਼ਤ ਰੁੱਖ ਅਪਣਾਇਆ ਹੈ। ਫਿਲਹਾਲ ਨੋਟਿਸ ਜਾਰੀ ਹੋਣ ਤੋਂ ਬਾਅਦ ਅਦਾਕਾਰ ਵੱਲੋਂ ਆਉਣ ਵਾਲੇ ਕਾਨੂੰਨੀ ਚਾਰਾਜੋਈ ਜਾਂ ਜਵਾਬ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.