IMG-LOGO
ਹੋਮ ਪੰਜਾਬ: ਪਰਵਿੰਦਰ ਝੋਟਾ ਕਤਲ ਕਾਂਡ: ਮੁੱਖ ਮੁਜ਼ਰਿਮ ਦੀ ਪਤਨੀ ਨੀਲਮ ਰਾਣੀ...

ਪਰਵਿੰਦਰ ਝੋਟਾ ਕਤਲ ਕਾਂਡ: ਮੁੱਖ ਮੁਜ਼ਰਿਮ ਦੀ ਪਤਨੀ ਨੀਲਮ ਰਾਣੀ ਹਿਰਾਸਤ ‘ਚ, ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਸ਼ੱਕ ‘ਤੇ ਵੱਡਾ ਐਕਸ਼ਨ

Admin User - Oct 15, 2026 12:51 PM
IMG

ਚਰਚਿਤ ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਕਾਤਲ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਇਸ ਅੰਨ੍ਹੇ ਕਤਲ ਕੇਸ ਵਿੱਚ ਨਾਮਜ਼ਦ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਪਤਨੀ ਨੀਲਮ ਰਾਣੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਗੰਭੀਰਤਾ ਨਾਲ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ।

ਜਾਂਚ ਨਾਲ ਜੁੜੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਵਾਰਦਾਤ ਵਾਲੇ ਦਿਨ ਜਦੋਂ ਪਰਵਿੰਦਰ ਝੋਟੇ ਉੱਤੇ ਗੋਲੀਆਂ ਚਲਾਈਆਂ ਗਈਆਂ, ਉਸ ਸਮੇਂ ਅਸ਼ਵਨੀ ਦੀ ਪਤਨੀ ਉਸੇ ਮੈਡੀਕਲ ਸਟੋਰ 'ਤੇ ਮੌਜੂਦ ਸੀ। ਇਲਜ਼ਾਮ ਲੱਗ ਰਹੇ ਹਨ ਕਿ ਕਾਂਡ ਨੂੰ ਅੰਜਾਮ ਦੇਣ ਤੋਂ ਬਾਅਦ ਅਸ਼ਵਨੀ ਨੂੰ ਫ਼ਰਾਰ ਕਰਵਾਉਣ ਅਤੇ ਲੁਕਾਉਣ ਵਿੱਚ ਨੀਲਮ ਰਾਣੀ ਨੇ ਹੀ ਅਹਿਮ ਭੂਮਿਕਾ ਨਿਭਾਈ ਹੈ। ਕਾਤਲ ਨੂੰ ਸੁਰੱਖਿਅਤ ਥਾਂ ਤੱਕ ਪਹੁੰਚਾਉਣ ਦੀ ਪੂਰੀ ਯੋਜਨਾ ਵਿੱਚ ਪਤਨੀ ਦੇ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਭਾਵੇਂ ਹਾਲੇ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦੀ ਅਧਿਕਾਰਕ ਤੌਰ 'ਤੇ ਪੂਰੀ ਪੁਸ਼ਟੀ ਨਹੀਂ ਕੀਤੀ ਗਈ, ਪਰ ਨੀਲਮ ਰਾਣੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਪੂਰੇ ਮਾਮਲੇ ਵਿੱਚ ਕਈ ਵੱਡੇ ਅਤੇ ਹੈਰਾਨ ਕਰਨ ਵਾਲੇ ਖੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ। ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਸ ਕਤਲ ਪਿੱਛੇ ਹੋਰ ਕਿਹੜੇ-ਕਿਹੜੇ ਲੋਕਾਂ ਦਾ ਹੱਥ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.