IMG-LOGO
ਹੋਮ ਪੰਜਾਬ: ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ‘ਚ ਤਣਾਅ...

ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ‘ਚ ਤਣਾਅ ਬਰਕਰਾਰ, ਇਨਸਾਫ਼ ਦੀ ਮੰਗ ’ਤੇ ਅੜੇ ਪਰਿਵਾਰਕ ਮੈਂਬਰ ਤੇ ਸਮਰਥਕ

Admin User - Oct 15, 2026 03:57 PM
IMG

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦੌਰਾਨ ਮਾਨਸਾ ਵਿੱਚ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉੱਧਰ, ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਰੱਖੀ ਹੋਈ ਹੈ। 13 ਅਕਤੂਬਰ ਨੂੰ ਹੋਏ ਕਤਲ ਤੋਂ ਬਾਅਦ ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹ ਵਾਲੀ ਥਾਂ ’ਤੇ ਨਿਹੰਗ ਸਿੰਘਾਂ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਹਨ।

ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਪਰਿਵਾਰ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਇਨਸਾਫ਼ ਦਿਵਾਉਣ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ।

ਪੁਲਿਸ ਵੱਲੋਂ ਕਤਲ ਮਾਮਲੇ ਦੇ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਉਸ ਦੇ ਜੱਦੀ ਘਰ ਦੇ ਅਗਲੇ ਹਿੱਸੇ ਨੂੰ ਕਥਿਤ ਨਾਜਾਇਜ਼ ਉਸਾਰੀ ਦੇ ਮਾਮਲੇ ਵਿੱਚ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਤੋਂ ਇਲਾਵਾ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਉਸ ਦੀ ਦੁਕਾਨ ਵਿਰੁੱਧ ਵੀ ਕਾਰਵਾਈ ਕੀਤੀ ਗਈ। ਇਸ ਕਾਰਵਾਈ ਤੋਂ ਬਾਅਦ ਕੁਝ ਲੋਕਾਂ ਵੱਲੋਂ ਦੁਕਾਨ ਨੂੰ ਅੱਗ ਲਗਾਉਣ ਦੀ ਘਟਨਾ ਵੀ ਸਾਹਮਣੇ ਆਈ।

ਇਸੇ ਦੌਰਾਨ ਮਾਨਸਾ ਦੀ ਗ੍ਰੀਨ ਵੈਲੀ ਕਲੋਨੀ ਵਿੱਚ ਅਸ਼ਵਨੀ ਕੁਮਾਰ ਦੀ ਕੋਠੀ ਹੋਣ ਸਬੰਧੀ ਅਫ਼ਵਾਹ ਫੈਲਣ ਕਾਰਨ ਲੋਕ ਉੱਥੇ ਇਕੱਠੇ ਹੋ ਗਏ। ਜਿਸ ਕੋਠੀ ਨੂੰ ਅਸ਼ਵਨੀ ਕੁਮਾਰ ਦੀ ਰਿਹਾਇਸ਼ ਦੱਸਿਆ ਜਾ ਰਿਹਾ ਸੀ, ਉਸ ਦੇ ਮਾਲਕ ਨੇ ਸਾਹਮਣੇ ਆ ਕੇ ਸਪੱਸ਼ਟ ਕੀਤਾ ਕਿ ਇਹ ਉਸ ਦੀ ਆਪਣੀ ਜਾਇਦਾਦ ਹੈ ਅਤੇ ਇਸ ਦਾ ਮੁਲਜ਼ਮ ਨਾਲ ਕੋਈ ਸਬੰਧ ਨਹੀਂ ਹੈ।

ਗ੍ਰੀਨ ਵੈਲੀ ਕਲੋਨੀ ਐਸੋਸੀਏਸ਼ਨ ਨੇ ਵੀ ਪੋਸਟਰ ਲਗਾ ਕੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਐਸੋਸੀਏਸ਼ਨ ਮੁਤਾਬਕ ਅਸ਼ਵਨੀ ਕੁਮਾਰ ਜਾਂ ਉਸ ਦੇ ਕਿਸੇ ਰਿਸ਼ਤੇਦਾਰ ਦੀ ਉੱਥੇ ਕੋਠੀ ਨਹੀਂ ਹੈ। ਸਥਿਤੀ ਨੂੰ ਕਾਬੂ ਵਿੱਚ ਰੱਖਣ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਲੋਨੀ ਦੇ ਬਾਹਰ ਪੁਲਿਸ ਦਾ ਸਖ਼ਤ ਪਹਿਰਾ ਲਗਾਇਆ ਗਿਆ ਹੈ।

ਉੱਧਰ, ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਨਸਾਫ਼ ਦੀ ਮੰਗ ਲਗਾਤਾਰ ਉੱਠ ਰਹੀ ਹੈ। ਇਨਸਾਫ਼ ਕਮੇਟੀ ਵੱਲੋਂ ਪੁਲਿਸ ਨਾਲ ਮੀਟਿੰਗ ਕਰਨ ਤੋਂ ਇਨਕਾਰ ਕੀਤੇ ਜਾਣ ਕਾਰਨ ਮਾਮਲੇ ਨੂੰ ਲੈ ਕੇ ਤਣਾਅ ਬਰਕਰਾਰ ਹੈ। ਹੁਣ ਸਾਰਿਆਂ ਦੀ ਨਜ਼ਰ ਪ੍ਰਸ਼ਾਸਨ ਦੀ ਅਗਲੀ ਕਾਰਵਾਈ ਅਤੇ ਪਰਿਵਾਰ ਦੀਆਂ ਮੰਗਾਂ ’ਤੇ ਹੋਣ ਵਾਲੇ ਫ਼ੈਸਲੇ ਉੱਤੇ ਟਿਕੀ ਹੋਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.