IMG-LOGO
ਹੋਮ ਪੰਜਾਬ, ਰਾਸ਼ਟਰੀ, CM ਮਾਨ ਦੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ,...

CM ਮਾਨ ਦੀ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ, ਪੰਜਾਬ ਲਈ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਮਿਲਿਆ ਭਰੋਸਾ

Admin User - Oct 15, 2026 05:56 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਬਿਜਲੀ ਅਤੇ ਕੋਲੇ ਦੀ ਨਿਰੰਤਰ ਸਪਲਾਈ ਨਾਲ ਜੁੜੇ ਅਹਿਮ ਮੁੱਦੇ ਉਠਾਏ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ ਅਤੇ ਲਗਭਗ 180 ਲੱਖ ਮੀਟ੍ਰਿਕ ਟਨ ਚੌਲਾਂ ਦੇ ਉਤਪਾਦਨ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਬੇਹੱਦ ਜ਼ਰੂਰੀ ਹੈ।

ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਐਮ ਮਾਨ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਲਗਭਗ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਬਿਜਲੀ ਅਤੇ ਕੋਲੇ ਦੀ ਨਿਰੰਤਰ ਸਪਲਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਵੀ ਸੰਪਰਕ ਵਿੱਚ ਹੈ, ਤਾਂ ਜੋ ਸੂਬੇ ਦੀਆਂ ਲੋੜਾਂ ਮੁਤਾਬਕ ਕੋਲੇ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਦੇਸ਼ ਦੇ ਕੇਂਦਰੀ ਅੰਨ ਭੰਡਾਰ ਵਿੱਚ ਆਪਣਾ ਯੋਗਦਾਨ ਪਹਿਲਾਂ ਵਾਂਗ ਜਾਰੀ ਰੱਖੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਪੰਜਾਬੀ ਹਨ ਅਤੇ ਦੋਵਾਂ ਆਗੂਆਂ ਵਿਚਾਲੇ ਗੱਲਬਾਤ ਪੰਜਾਬੀ ਭਾਸ਼ਾ ਵਿੱਚ ਹੋਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.