ਤਾਜਾ ਖਬਰਾਂ
ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਮਾਕੋਵਾਲ ਵਿੱਚ ਮੁਹੱਲਾ ਕਲੀਨਿਕ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਲੋਕ ਨਿਰਮਾਣ ਵਿਭਾਗ (PWD) ਦੇ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ ’ਤੇ ਮੌਜੂਦਾ ਸਰਪੰਚ ਰਾਜਪਾਲ ਸਿੰਘ, ਸਾਬਕਾ ਸਰਪੰਚ ਤੇਜਬੀਰ ਸਿੰਘ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਉੱਧਰ, ਮਾਮਲੇ ਵਿੱਚ ਨਾਮਜ਼ਦ ਮੌਜੂਦਾ ਸਰਪੰਚ ਰਾਜਪਾਲ ਸਿੰਘ ਅਤੇ ਸਾਬਕਾ ਸਰਪੰਚ ਤੇਜਬੀਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਖ਼ਿਲਾਫ਼ ਜਾਣਬੁੱਝ ਕੇ ਕਾਰਵਾਈ ਕੀਤੀ ਜਾ ਰਹੀ ਹੈ। ਦੋਵਾਂ ਨੇ ਮਾਮਲੇ ਨੂੰ ਗਲਤ ਕਰਾਰ ਦਿੰਦਿਆਂ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਕਰਵਾਉਣ ਅਤੇ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਇਸ ਸਬੰਧੀ ਥਾਣਾ ਰਮਦਾਸ ਦੇ ਮੁਖੀ ਹਿਮਾਂਸ਼ੂ ਭਗਤ ਨੇ ਦੱਸਿਆ ਕਿ PWD ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਸੀ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਗਿਆ ਹੈ।
Get all latest content delivered to your email a few times a month.