IMG-LOGO
ਹੋਮ ਪੰਜਾਬ: CM ਮਾਨ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ...

CM ਮਾਨ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ, ਬਿਜਲੀ ਤੇ ਕੋਲੇ ਨਾਲ ਸਬੰਧਤ ਮੁੱਦਿਆਂ ‘ਤੇ ਹੋਈ ਗੱਲਬਾਤ

Admin User - Oct 15, 2026 07:15 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਅਹਿਮ ਮੀਟਿੰਗ ਹੋਈ। ਸੀਐਮ ਮਾਨ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦੇ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ। ਸੀਐਮ ਮਾਨ ਨੇ ਕਿਹਾ ਕਿ ਅਸੀਂ ਕੇਂਦਰ ਨੂੰ ਦੱਸਿਆ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਲਈ 180 ਲੱਖ ਮੀਟ੍ਰਿਕ ਟਨ ਚੌਲ ਪੈਦਾ ਕਰਕੇ ਦਿੰਦਾ ਹੈ, ਜਿਸ ਲਈ ਸਾਨੂੰ ਨਿਰਵਿਘਨ ਬਿਜਲੀ ਚਾਹੀਦੀ ਹੈ।

ਸੀਐਮ ਮਾਨ ਨੇ ਕਿਹਾ ਕਿ ਖੁਸ਼ੀ ਹੈ ਕਿ ਮੰਤਰੀ ਸਾਹਿਬ ਨੇ ਸਾਡੀਆਂ ਲਗਭਗ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਵੀ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਹਮੇਸ਼ਾ ਦੇਸ਼ ਦੇ ਅੰਨ ਭੰਡਾਰ ‘ਚ ਆਪਣਾ ਵੱਡਾ ਯੋਗਦਾਨ ਪਾਉਂਦਾ ਰਹੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ 180 ਲੱਖ ਮੀਟ੍ਰਿਕ ਟਨ ਫਸਲ ਪੈਦਾ ਕਰਨ ਦੇ ਲਈ ਸਾਨੂੰ ਨਿਰਵਿਘਨ ਬਿਜਲੀ ਚਾਹੀਦੀ ਹੈ। ਸੀਐਮ ਨੇ ਕਿਹਾ ਕਿ ਅਸੀਂ ਕੋਲ ਇੰਡਿਆ ਅਤੇ ਝਾਰਖੰਡ ਸਰਕਾਰ ਦੇ ਨਾਲ ਸੰਪਰਕ ਵਿੱਚ ਹਾਂ। ਸੀਐਮ ਨੇ ਕਿਹਾ ਜਿੱਥੇ ਕੇਂਦਰ ਨੇ ਸਾਨੂੰ ਨਿਰਵਿਘਨ ਬਿਜਲੀ ਅਤੇ ਕੋਲੇ ਦੀ ਸਪਲਾਈ ਦਾ ਭਰੋਸਾ ਦਿੱਤਾ ਹੈ। ਉੱਥੇ ਹੀ ਕੇਂਦਰੀ ਪੂਲ ਨੂੰ ਜਦੋਂ ਲੋੜ ਹੋਵੇਗੀ ਪੰਜਾਬ ਆਪਣਾ ਯੋਗਦਾਨ ਪਾਉਂਦਾ ਰਹੇਗਾ। ਸੀਐਮ ਮਾਨ ਨੇ ਕਿਹਾ ਕੇਂਦਰ ਨੂੰ ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਡੈਮ ਆਉਣ ਦਾ ਸੱਦਾ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.