IMG-LOGO
ਹੋਮ ਪੰਜਾਬ, ਰਾਸ਼ਟਰੀ, ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ’ਚ ਵਾਪਸੀ ਦੀਆਂ ਚਰਚਾਵਾਂ ਤੇਜ਼,...

ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ’ਚ ਵਾਪਸੀ ਦੀਆਂ ਚਰਚਾਵਾਂ ਤੇਜ਼, ਸਚਿਨ ਪਾਇਲਟ ਬੋਲੇ—ਸਿਆਸਤ 'ਚ ਕੁਝ ਵੀ ਸੰਭਵ

Admin User - Oct 15, 2026 07:36 PM
IMG

ਪੰਜਾਬ ਦੀ ਸਿਆਸਤ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਮੁੜ ਵਾਪਸੀ ਨੂੰ ਲੈ ਕੇ ਇੱਕ ਵਾਰ ਫਿਰ ਚਰਚਾਵਾਂ ਤੇਜ਼ ਹੋ ਗਈਆਂ ਹਨ। ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਦੇ ਬਿਆਨ ਤੋਂ ਬਾਅਦ ਇਨ੍ਹਾਂ ਅਟਕਲਾਂ ਨੂੰ ਨਵੀਂ ਹਵਾ ਮਿਲੀ ਹੈ। ਪਾਇਲਟ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਛੋਟੀ ਉਮਰ ਤੋਂ ਜਾਣਦੇ ਹਨ ਅਤੇ ਉਹ ਇੱਕ ਵੱਡੇ ਕੱਦ ਵਾਲੇ ਆਗੂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਰਾਜਨੀਤੀ ਵਿੱਚ ਕੁਝ ਵੀ ਸੰਭਵ ਹੈ।

ਹਾਲਾਂਕਿ, ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਬਾਰੇ ਉਨ੍ਹਾਂ ਦੀ ਅਜੇ ਤੱਕ ਕੈਪਟਨ ਨਾਲ ਕੋਈ ਗੱਲਬਾਤ ਨਹੀਂ ਹੋਈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਵੱਖ ਹੋਣ ਮਗਰੋਂ ਆਪਣੀ ਪਾਰਟੀ ਬਣਾਉਣ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਇਸ ਸਮੇਂ ਭਾਜਪਾ ਨਾਲ ਜੁੜੇ ਹੋਏ ਹਨ।

ਪਿਛਲੇ ਲਗਭਗ ਛੇ ਮਹੀਨਿਆਂ ਤੋਂ ਕੈਪਟਨ ਦੀ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਈ ਵਾਰ ਚਰਚਾਵਾਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਭਾਜਪਾ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਪਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਨੂੰ ਲੈ ਕੇ ਵੀ ਸਵਾਲ ਉੱਠਦੇ ਰਹੇ ਹਨ।

ਇਹ ਚਰਚਾ ਅਜਿਹੇ ਸਮੇਂ ਸਾਹਮਣੇ ਆਈ ਹੈ, ਜਦੋਂ ਪੰਜਾਬ ਦੀਆਂ ਸਿਆਸੀ ਪਾਰਟੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਕੁਝ ਸਮਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਭਰਾ ਦੇ ਦੇਹਾਂਤ ਤੋਂ ਬਾਅਦ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਸੀ। ਇਸ ਘਟਨਾ ਨੂੰ ਵੀ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਮੰਨਿਆ ਗਿਆ।

ਫਿਲਹਾਲ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਹੁਣ ਦੇਖਣਾ ਹੋਵੇਗਾ ਕਿ ਸਚਿਨ ਪਾਇਲਟ ਦੇ ਬਿਆਨ ਤੋਂ ਬਾਅਦ ਇਹ ਚਰਚਾਵਾਂ ਕਿਸੇ ਸਿਆਸੀ ਫ਼ੈਸਲੇ ਵੱਲ ਵਧਦੀਆਂ ਹਨ ਜਾਂ ਸਿਰਫ਼ ਅਟਕਲਾਂ ਤੱਕ ਹੀ ਸੀਮਤ ਰਹਿੰਦੀਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.