IMG-LOGO
ਹੋਮ ਪੰਜਾਬ: ਪਰਵਿੰਦਰ ਝੋਟਾ ਕਤਲ ਮਾਮਲੇ ’ਚ ਹਰਸਿਮਰਤ ਕੌਰ ਬਾਦਲ ਨੇ CM...

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਹਰਸਿਮਰਤ ਕੌਰ ਬਾਦਲ ਨੇ CM ਮਾਨ ਤੇ DGP ਦੇ ਅਸਤੀਫ਼ੇ ਦੀ ਕੀਤੀ ਮੰਗ, ਨਸ਼ਾ ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ’ਤੇ ਦਿੱਤਾ...

Admin User - Oct 15, 2026 09:07 PM
IMG

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸੂਬੇ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਮਾਫੀਆ ਦਾ ਖ਼ਾਤਮਾ ਕਰਨ ਲਈ ਸਿਆਸਤਦਾਨਾਂ, ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਕਥਿਤ ਗੰਢਤੁੱਪ ਨੂੰ ਤੋੜਨਾ ਜ਼ਰੂਰੀ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮਾਨਸਾ ਵਿੱਚ ਮੈਡੀਕਲ ਸਟੋਰ ਰਾਹੀਂ ਕਥਿਤ ਨਸ਼ਾ ਤਸਕਰੀ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਹੋਰ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ।

ਸੰਸਦ ਮੈਂਬਰ ਨੇ ਸਵਾਲ ਉਠਾਇਆ ਕਿ ਕਥਿਤ ਮੁਲਜ਼ਮ ਅਸ਼ਵਨੀ ਕੁਮਾਰ ਨੂੰ 2024 ਵਿੱਚ ਪਿਸਤੌਲ ਦਾ ਲਾਇਸੈਂਸ ਕਿਵੇਂ ਜਾਰੀ ਕੀਤਾ ਗਿਆ, ਜਦੋਂਕਿ ਉਸ ਦੇ ਮੈਡੀਕਲ ਸਟੋਰ ’ਤੇ ਪਹਿਲਾਂ ਕਈ ਵਾਰ ਛਾਪੇਮਾਰੀ ਹੋ ਚੁੱਕੀ ਸੀ ਅਤੇ ਉਸ ਨੂੰ 2023 ਵਿੱਚ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਵੇਚਣ ਦੇ ਮਾਮਲੇ ਵਿੱਚ ਜੇਲ੍ਹ ਵੀ ਭੇਜਿਆ ਗਿਆ ਸੀ। ਉਨ੍ਹਾਂ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਅਤੇ ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਨਾ ਕਰਨ ਵਾਲੇ ਡਰੱਗ ਇੰਸਪੈਕਟਰਾਂ ਤੇ ਹੋਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਮੰਗ ਕੀਤੀ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿਰਫ਼ ਐਸਐਚਓ ਨੂੰ ਮੁਅੱਤਲ ਕਰਨਾ ਕਾਫ਼ੀ ਨਹੀਂ ਹੈ, ਸਗੋਂ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਪਰਵਿੰਦਰ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਨੂੰ ਉਠਾਉਂਦਾ ਰਹੇਗਾ। ਨਾਲ ਹੀ ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਬਣਾਈ ਗਈ ‘ਮਾਈ ਭਾਗੋ ਦੀ ਫੌਜ’ ਰਾਹੀਂ ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਕਥਿਤ ਸਰਪ੍ਰਸਤੀ ਦੇਣ ਵਾਲਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.