IMG-LOGO
ਹੋਮ ਪੰਜਾਬ: ਫਿਲੌਰ ਵਿਖੇ ਸੀਐੱਮ ਮਾਨ ਦੀ ਵੱਡੀ ਮੀਟਿੰਗ ਅੱਜ: ਸਾਰੇ DC...

ਫਿਲੌਰ ਵਿਖੇ ਸੀਐੱਮ ਮਾਨ ਦੀ ਵੱਡੀ ਮੀਟਿੰਗ ਅੱਜ: ਸਾਰੇ DC ਤੇ SSP ਸੱਦੇ, ਨਸ਼ਿਆਂ ਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਹੋਵੇਗਾ ਮੰਥਨ

Admin User - Oct 16, 2026 10:20 AM
IMG

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਜੰਗ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਫਿਲੌਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਹੈ। ਸਵੇਰੇ ਸਾਢੇ ਦੱਸ ਵਜੇ ਸ਼ੁਰੂ ਹੋਣ ਵਾਲੀ ਇਸ ਅਹਿਮ ਬੈਠਕ ਵਿੱਚ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC) ਅਤੇ ਸੀਨੀਅਰ ਕਪਤਾਨ ਪੁਲਿਸ (SSP) ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ।


ਸੂਤਰਾਂ ਅਨੁਸਾਰ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟੇ ਦੇ ਕਤਲ ਅਤੇ ਸੂਬੇ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਤੋਂ ਬਾਅਦ ਸਰਕਾਰ ਹਰਕਤ ਵਿੱਚ ਆ ਗਈ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਨੂੰ ਜੜ੍ਹੋਂ ਪੁੱਟਣ ਲਈ ਨਵੀਂ ਰਣਨੀਤੀ ਤਿਆਰ ਕਰਨਾ ਹੈ।


ਭਾਵੇਂ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਹਿਲਾਂ ਵੀ ਕਈ ਸਖ਼ਤ ਕਦਮ ਚੁੱਕੇ ਗਏ ਹਨ, ਪਰ ਇਸ ਹਾਈ ਲੈਵਲ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਕੁੱਝ ਹੋਰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ ਅਪਰਾਧ ਅਤੇ ਨਸ਼ਿਆਂ ਨੂੰ ਰੋਕਣ ਲਈ ਕਿਹੜੇ ਨਵੇਂ ਅਤੇ ਅਹਿਮ ਫ਼ੈਸਲੇ ਲਏ ਜਾਂਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.