ਤਾਜਾ ਖਬਰਾਂ
ਮਾਨਸਾ ਵਿੱਚ ਬੰਦ ਦੌਰਾਨ ਵਾਪਰੀ ਹਿੰਸਕ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਅਤੇ ਇਨਸਾਫ਼ ਕਮੇਟੀ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡੀ.ਆਈ.ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਬੰਦ ਦੌਰਾਨ ਜਿਨ੍ਹਾਂ ਸ਼ਰਾਰਤੀ ਤੱਤਾਂ ਨੇ ਇੱਕ ਦੁਕਾਨਦਾਰ ਦੀ ਕੁੱਟਮਾਰ ਕੀਤੀ ਸੀ ਅਤੇ ਉਸਦੀ ਦੁਕਾਨ ਦੇ ਸਮਾਨ ਨੂੰ ਅੱਗ ਲਾ ਦਿੱਤੀ ਸੀ, ਉਨ੍ਹਾਂ ਖ਼ਿਲਾਫ਼ ਦੋ ਮਾਮਲੇ ਦਰਜ ਕਰ ਲਏ ਗਏ ਹਨ। ਦੋਸ਼ੀਆਂ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਸਸਕਾਰ ਦੇ ਮਾਮਲੇ 'ਤੇ ਸਪੱਸ਼ਟੀਕਰਨ ਦਿੰਦਿਆਂ ਡੀ.ਆਈ.ਜੀ. ਨੇ ਕਿਹਾ ਕਿ ਸਰਕਾਰ ਜਾਂ ਪ੍ਰਸ਼ਾਸਨ ਦੀ ਅਜਿਹੀ ਕੋਈ ਮੰਸ਼ਾ ਨਹੀਂ ਹੈ ਕਿ ਪਰਵਿੰਦਰ ਝੋਟਾ ਦਾ ਸਸਕਾਰ ਧੱਕੇ ਨਾਲ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਦੀ ਅਮਨ-ਸ਼ਾਂਤੀ ਬਣਾਏ ਰੱਖਣ ਲਈ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ।
ਮੀਟਿੰਗ ਦੌਰਾਨ ਸ਼ਹਿਰ ਨਿਵਾਸੀਆਂ ਅਤੇ ਐਕਸ਼ਨ ਕਮੇਟੀ ਨੇ ਪ੍ਰਸ਼ਾਸਨ ਨੂੰ ਪੂਰਾ ਭਰੋਸਾ ਦਿੱਤਾ ਕਿ ਜੇਕਰ ਕੋਈ ਵੀ ਵਿਅਕਤੀ ਸ਼ਹਿਰ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪੁਲਿਸ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰੇ। ਕਮੇਟੀ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਸ਼ਰਾਰਤੀ ਤੱਤ ਦਾ ਸਮਰਥਨ ਨਹੀਂ ਕਰਨਗੇ ਅਤੇ ਕਾਨੂੰਨ ਆਪਣੇ ਤਰੀਕੇ ਨਾਲ ਆਪਣਾ ਕੰਮ ਕਰੇ।
ਇਸ ਤੋਂ ਇਲਾਵਾ, ਮੀਟਿੰਗ ਵਿੱਚ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਅਤੇ ਹੋਰ ਕਈ ਮੰਗਾਂ 'ਤੇ ਵੀ ਚਰਚਾ ਕੀਤੀ ਗਈ, ਜਿਸ 'ਤੇ ਪ੍ਰਸ਼ਾਸਨ ਨੇ ਭਰੋਸਾ ਦਿਵਾਇਆ ਕਿ ਜਲद ਹੀ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ।
Get all latest content delivered to your email a few times a month.