IMG-LOGO
ਹੋਮ ਪੰਜਾਬ: ਨਸ਼ਿਆਂ ਖ਼ਿਲਾਫ਼ ਜੰਗ ਨੂੰ ਲੋਕ ਲਹਿਰ ਬਣਾਉਣਾ ਜ਼ਰੂਰੀ, DSPs ਲਈ...

ਨਸ਼ਿਆਂ ਖ਼ਿਲਾਫ਼ ਜੰਗ ਨੂੰ ਲੋਕ ਲਹਿਰ ਬਣਾਉਣਾ ਜ਼ਰੂਰੀ, DSPs ਲਈ 117 ਨਵੀਆਂ ਗੱਡੀਆਂ ਮਨਜ਼ੂਰ: CM ਮਾਨ

Admin User - Oct 16, 2026 04:24 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਅਕੈਡਮੀ, ਫ਼ਿਲੌਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਨਸ਼ਿਆਂ ਦੇ ਖ਼ਾਤਮੇ ਅਤੇ ਪੁਲਿਸ ਵਿਭਾਗ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੜਾਈ ਸਿਰਫ਼ ਪੁਲਿਸ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਨੂੰ ਲੋਕਾਂ ਦੀ ਸਾਂਝੀ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਨੂੰ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਸਿਫ਼ਾਰਸ਼ ਦੇ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਹੈ, ਤਾਂ ਜੋ ਨਸ਼ਾ ਤਸਕਰੀ ਵਿਰੁੱਧ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।

ਭਗਵੰਤ ਮਾਨ ਨੇ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ DSP ਪੱਧਰ ਦੇ ਅਧਿਕਾਰੀਆਂ ਵਾਸਤੇ 117 ਨਵੀਆਂ ਗੱਡੀਆਂ ਨੂੰ ਮਨਜ਼ੂਰੀ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਸ਼ਿਆਂ ਦੇ ਕਲੰਕ ਤੋਂ ਬਚਾਉਣਾ ਸਰਕਾਰ ਦੀ ਵਚਨਬੱਧਤਾ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ, ਤਾਂ ਜੋ ਮਹਾਰਾਜਾ ਰਣਜੀਤ ਸਿੰਘ ਦੇ ਨਿਆਂਪੂਰਨ ਰਾਜ ਦੀਆਂ ਕਦਰਾਂ-ਕੀਮਤਾਂ ’ਤੇ ਆਧਾਰਿਤ ‘ਰੰਗਲਾ ਪੰਜਾਬ’ ਮੁੜ ਸਿਰਜਿਆ ਜਾ ਸਕੇ। ਉਨ੍ਹਾਂ ਆਪਣੇ ਸੰਦੇਸ਼ ਦੇ ਅੰਤ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਦਿੱਤਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.