ਤਾਜਾ ਖਬਰਾਂ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਲੜਾਈ ਸਿਰਫ਼ ਪੁਲਿਸ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਨੂੰ ਲੋਕਾਂ ਦੀ ਸਾਂਝੀ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਨੂੰ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਸਿਫ਼ਾਰਸ਼ ਦੇ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਹੈ, ਤਾਂ ਜੋ ਨਸ਼ਾ ਤਸਕਰੀ ਵਿਰੁੱਧ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ।
ਭਗਵੰਤ ਮਾਨ ਨੇ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ DSP ਪੱਧਰ ਦੇ ਅਧਿਕਾਰੀਆਂ ਵਾਸਤੇ 117 ਨਵੀਆਂ ਗੱਡੀਆਂ ਨੂੰ ਮਨਜ਼ੂਰੀ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਸ਼ਿਆਂ ਦੇ ਕਲੰਕ ਤੋਂ ਬਚਾਉਣਾ ਸਰਕਾਰ ਦੀ ਵਚਨਬੱਧਤਾ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਸਰਕਾਰ ਅਤੇ ਪੁਲਿਸ ਦਾ ਸਾਥ ਦੇਣ, ਤਾਂ ਜੋ ਮਹਾਰਾਜਾ ਰਣਜੀਤ ਸਿੰਘ ਦੇ ਨਿਆਂਪੂਰਨ ਰਾਜ ਦੀਆਂ ਕਦਰਾਂ-ਕੀਮਤਾਂ ’ਤੇ ਆਧਾਰਿਤ ‘ਰੰਗਲਾ ਪੰਜਾਬ’ ਮੁੜ ਸਿਰਜਿਆ ਜਾ ਸਕੇ। ਉਨ੍ਹਾਂ ਆਪਣੇ ਸੰਦੇਸ਼ ਦੇ ਅੰਤ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਦਿੱਤਾ।
Get all latest content delivered to your email a few times a month.