ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿਖੇ ਜਾਂਚ ਵਿੱਚ ਸ਼ਾਮਲ ਹੋਣ ਲਈ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਕੀਲ ਜੀ.ਪੀ.ਐੱਸ. ਘੁੰਮਣ ਵੀ ਮੌਜੂਦ ਸਨ। ਵਕੀਲ ਮੁਤਾਬਕ, ਸੀਬੀਆਈ ਵੱਲੋਂ ਰਾਜਬੀਰ ਘੁੰਮਣ ਨੂੰ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦੇ ਤਹਿਤ ਉਹ ਜਾਂਚ ਏਜੰਸੀ ਅੱਗੇ ਹਾਜ਼ਰ ਹੋਏ।
ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਰਾਜਬੀਰ ਘੁੰਮਣ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਉਹ ਜਾਂਚ ਪ੍ਰਕਿਰਿਆ ਵਿੱਚ ਸਹਿਯੋਗ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ 'ਤੇ ਅੰਤਰਿਮ ਰੋਕ ਲਗਾਈ ਸੀ। ਇਸ ਤੋਂ ਬਾਅਦ ਸੀਬੀਆਈ ਸਾਹਮਣੇ ਉਨ੍ਹਾਂ ਦੀ ਪੇਸ਼ੀ ਨੂੰ ਮਾਮਲੇ ਦੀ ਜਾਂਚ ਦੇ ਅਹਿਮ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।
ਉੱਧਰ, ਇਸ ਮਾਮਲੇ ਨਾਲ ਜੁੜੇ ਘਟਨਾਕ੍ਰਮ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਬੁੱਧਵਾਰ ਨੂੰ ਜਲੰਧਰ ਵਿੱਚ ਕੇਸ ਦਰਜ ਕੀਤਾ ਸੀ। ਸੀਬੀਆਈ ਅਤੇ ਈਡੀ ਦੀ ਕਾਰਵਾਈ ਕਾਰਨ ਇਹ ਮਾਮਲਾ ਹੋਰ ਚਰਚਾ ਵਿੱਚ ਆ ਗਿਆ ਹੈ।
Get all latest content delivered to your email a few times a month.