IMG-LOGO
ਹੋਮ ਪੰਜਾਬ: ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500...

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

Admin User - Oct 16, 2026 05:28 PM
IMG

ਚੰਡੀਗੜ੍ਹ, 16 ਅਕਤੂਬਰ:

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 269ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

269ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,842 ਹੋ ਗਈ ਹੈ।

ਇਸ ਤੋਂ ਇਲਾਵਾ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 594ਵੇਂ ਦਿਨ ਵੀ ਜਾਰੀ ਰੱਖਦਿਆਂ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 351 ਨਸ਼ੀਲੀਆਂ ਗੋਲੀਆਂ ਅਤੇ 1.72 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 594 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 85,969 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.