ਤਾਜਾ ਖਬਰਾਂ
ਮੀਟਿੰਗ ਦੌਰਾਨ ਅਗਲੇ 60 ਦਿਨਾਂ ਲਈ ਵਿਸ਼ੇਸ਼ ਕਾਰਜ ਯੋਜਨਾ ਤਿਆਰ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਯੋਜਨਾ ਤਹਿਤ ਡਿਪਟੀ ਕਮਿਸ਼ਨਰਾਂ, ਐੱਸਐੱਸਪੀਜ਼, ਐੱਸਪੀਜ਼, ਐੱਸਡੀਐੱਮਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਇਸ ਵਿੱਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ, ਨਸ਼ਿਆਂ ਦੀ ਰੋਕਥਾਮ, ਨਸ਼ਾ ਛੁਡਾਊ ਇਲਾਜ, ਮੁੜ ਵਸੇਬੇ ਅਤੇ ਭਾਈਚਾਰਕ ਵਿਕਾਸ ਵਰਗੇ ਅਹਿਮ ਪਹਿਲੂ ਸ਼ਾਮਲ ਹੋਣਗੇ।
ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਡੀਐੱਸਪੀਜ਼ ਲਈ 117 ਨਵੇਂ ਵਾਹਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਵੱਖ-ਵੱਖ ਇਲਾਕਿਆਂ ਵਿੱਚ ਤੁਰੰਤ ਕਾਰਵਾਈ ਕਰਨ ਦੀ ਸਮਰੱਥਾ ਨੂੰ ਮਜ਼ਬੂਤੀ ਮਿਲੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਮੁੜ ਸਰਗਰਮ ਹੋਣ ਤੋਂ ਰੋਕਣ ਲਈ ਲਗਾਤਾਰ ਨਿਗਰਾਨੀ ਰੱਖੀ ਜਾਵੇ। ਇਸ ਦੇ ਨਾਲ ਹੀ ਸਥਾਨਕ ਪੱਧਰ ’ਤੇ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ, ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ ਗਿਆ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੇ ਨੈੱਟਵਰਕ ਤੋੜਨ, ਉਨ੍ਹਾਂ ਦੇ ਵਿੱਤੀ ਸਰੋਤਾਂ ਨੂੰ ਬੰਦ ਕਰਨ ਅਤੇ ਨਸ਼ਿਆਂ ਦੇ ਹੌਟਸਪੌਟਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਮੁਤਾਬਕ ਇਸ ਮੁਹਿੰਮ ਦੀ ਸਫਲਤਾ ਸਿਰਫ਼ ਗ੍ਰਿਫ਼ਤਾਰੀਆਂ ਅਤੇ ਨਸ਼ਿਆਂ ਦੀ ਬਰਾਮਦਗੀ ਨਾਲ ਨਹੀਂ, ਸਗੋਂ ਲੋਕਾਂ ਦੀ ਸੁਰੱਖਿਆ, ਸਮਾਜ ਵਿੱਚ ਸਥਾਈ ਸੁਧਾਰ ਅਤੇ ਨਸ਼ਾ ਮੁਕਤ ਪੰਜਾਬ ਵੱਲ ਹੋਣ ਵਾਲੀ ਤਰੱਕੀ ਨਾਲ ਮਾਪੀ ਜਾਵੇਗੀ।
Get all latest content delivered to your email a few times a month.