ਤਾਜਾ ਖਬਰਾਂ
ਹਲਕਾ ਲਹਿਰਾ ਦੇ ਪਿੰਡ ਮਨਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਪਰਮਿੰਦਰ ਸਿੰਘ ਢੀਂਡਸਾ ਲਈ ਸਿਆਸੀ ਝਟਕੇ ਵਾਲੀ ਖ਼ਬਰ ਸਾਹਮਣੇ ਆਈ ਹੈ। ਢੀਂਡਸਾ ਪਰਿਵਾਰ ਦੇ ਕਰੀਬੀ ਮੰਨੇ ਜਾਂਦੇ ਜਗਤਾਰ ਸਿੰਘ, ਮਨਦੀਪ ਸਿੰਘ ਅਤੇ ਜੱਜ ਸਿੰਘ ਸਮੇਤ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜਨ ਵਾਲੇ ਹਰੇਕ ਵਿਅਕਤੀ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਰਕਰਾਂ ਅਤੇ ਸਮਰਥਕਾਂ ਨੂੰ ਨਾਲ ਲੈ ਕੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ। ਨਵੇਂ ਸਾਥੀਆਂ ਦੇ ਤਜਰਬੇ ਅਤੇ ਸਹਿਯੋਗ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਹਲਕਾ ਲਹਿਰਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨਾ, ਲੋਕਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।
ਕੈਬਨਿਟ ਮੰਤਰੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਲੋੜਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਉਣ, ਤਾਂ ਜੋ ਇਨ੍ਹਾਂ ਦੇ ਹੱਲ ਲਈ ਮਿਲ ਕੇ ਯਤਨ ਕੀਤੇ ਜਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਨਵੇਂ ਸਾਥੀਆਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਪੂਰੀ ਤਰ੍ਹਾਂ ਨਾਲ ਲੈ ਕੇ ਚੱਲਿਆ ਜਾਵੇਗਾ।
Get all latest content delivered to your email a few times a month.