IMG-LOGO
ਹੋਮ ਪੰਜਾਬ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ’ਚ ਇਤਰਾਜ਼ਯੋਗ ਨਾਅਰੇ...

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ’ਚ ਇਤਰਾਜ਼ਯੋਗ ਨਾਅਰੇ ਲਿਖਣ ਦੇ ਮਾਮਲੇ ’ਚ ਤਿੰਨ ਗ੍ਰਿਫ਼ਤਾਰ, ਪੁਲਿਸ ਰਿਮਾਂਡ ’ਤੇ ਭੇਜੇ

Admin User - Oct 16, 2026 10:02 PM
IMG

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ ਵਿੱਚ ਇੱਕ ਮਕਾਨ ਦੀ ਕੰਧ ’ਤੇ ਕਥਿਤ ਤੌਰ ’ਤੇ ਇਤਰਾਜ਼ਯੋਗ ਨਾਅਰੇ ਲਿਖਣ ਦੇ ਮਾਮਲੇ ਵਿੱਚ ਫਿਲੌਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ।

ਪੁਲਿਸ ਨੇ ਤਿੰਨਾਂ ਨੂੰ 15 ਅਕਤੂਬਰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਫਿਲੌਰ ਦੇ ਡੀਐੱਸਪੀ ਭਾਰਤ ਮਸੀਹ ਨੇ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

7 ਅਕਤੂਬਰ ਨੂੰ ਵਾਪਰੀ ਸੀ ਘਟਨਾ

ਜਾਣਕਾਰੀ ਅਨੁਸਾਰ, 7 ਅਕਤੂਬਰ ਨੂੰ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ’ ਤੋਂ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਦੋਸਾਂਝ ਕਲਾਂ ਦੇ ਇੱਕ ਮਕਾਨ ਦੀ ਕੰਧ ’ਤੇ ਸਪਰੇਅ ਪੇਂਟ ਨਾਲ ‘ਖਾਲਿਸਤਾਨ ਜ਼ਿੰਦਾਬਾਦ’ ਸਮੇਤ ਕਥਿਤ ਤੌਰ ’ਤੇ ਇਤਰਾਜ਼ਯੋਗ ਨਾਅਰੇ ਲਿਖ ਦਿੱਤੇ ਸਨ। ਕੰਧ ’ਤੇ ਗਾਇਕ ਦਾ ਨਾਂ ਵੀ ਲਿਖਿਆ ਗਿਆ ਸੀ, ਜਿਸ ਕਾਰਨ ਸ਼ੁਰੂਆਤ ਵਿੱਚ ਇਹ ਚਰਚਾ ਹੋਈ ਕਿ ਮਕਾਨ ਉਨ੍ਹਾਂ ਦਾ ਹੈ।

ਬਾਅਦ ਵਿੱਚ ਸਪੱਸ਼ਟ ਹੋਇਆ ਕਿ ਇਹ ਘਰ ਦਿਲਜੀਤ ਦੋਸਾਂਝ ਦਾ ਨਹੀਂ, ਸਗੋਂ ਉਨ੍ਹਾਂ ਦੇ ਗੁਆਂਢੀ ਦਾ ਹੈ।

ਸਪਰੇਅ ਪੇਂਟ ਦੀ ਬਦਬੂ ਨਾਲ ਖੁੱਲ੍ਹੀ ਮਕਾਨ ਮਾਲਕ ਦੀ ਨੀਂਦ

ਮਕਾਨ ਮਾਲਕ ਮੁਖਤਿਆਰ ਨੇ ਘਟਨਾ ਬਾਰੇ ਦੱਸਿਆ ਸੀ ਕਿ ਸਪਰੇਅ ਪੇਂਟ ਦੀ ਤੇਜ਼ ਬਦਬੂ ਕਾਰਨ ਉਸ ਦੀ ਨੀਂਦ ਖੁੱਲ੍ਹ ਗਈ। ਜਦੋਂ ਉਹ ਘਰੋਂ ਬਾਹਰ ਆਇਆ ਤਾਂ ਉਸ ਨੇ ਮੂੰਹ ਢੱਕੇ ਹੋਏ ਕੁਝ ਵਿਅਕਤੀਆਂ ਨੂੰ ਦੇਖਿਆ। ਉਸ ਵੱਲੋਂ ਟੋਕਣ ’ਤੇ ਉਹ ਉੱਥੋਂ ਭੱਜ ਗਏ।

ਮੁਖਤਿਆਰ ਨੇ ਖ਼ਦਸ਼ਾ ਜਤਾਇਆ ਸੀ ਕਿ ਮੁਲਜ਼ਮਾਂ ਨੇ ਗਲਤੀ ਨਾਲ ਉਸ ਦੇ ਘਰ ਨੂੰ ਦਿਲਜੀਤ ਦੋਸਾਂਝ ਦਾ ਮਕਾਨ ਸਮਝ ਲਿਆ ਹੋ ਸਕਦਾ ਹੈ, ਕਿਉਂਕਿ ਗਾਇਕ ਦਾ ਘਰ ਉਸੇ ਸੜਕ ’ਤੇ ਥੋੜ੍ਹੀ ਦੂਰੀ ’ਤੇ ਸਥਿਤ ਹੈ।

ਕੰਧ ਦੀ ਮੁਰੰਮਤ ’ਤੇ ਆਵੇਗਾ 5 ਤੋਂ 7 ਹਜ਼ਾਰ ਰੁਪਏ ਦਾ ਖਰਚਾ

ਮਕਾਨ ਮਾਲਕ ਮੁਤਾਬਕ, ਕੰਧ ’ਤੇ ਸਪਰੇਅ ਪੇਂਟ ਕੀਤੇ ਜਾਣ ਕਾਰਨ ਉਸ ਨੂੰ ਲਗਭਗ 5,000 ਤੋਂ 7,000 ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਦਿਹਾੜੀ-ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਵਾਲੇ ਮੁਖਤਿਆਰ ਲਈ ਇਹ ਨੁਕਸਾਨ ਵਾਧੂ ਆਰਥਿਕ ਬੋਝ ਬਣਿਆ ਹੈ।

ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਘਟਨਾ ਪਿੱਛੇ ਕੀ ਮਨਸੂਬਾ ਸੀ ਅਤੇ ਇਸ ਵਿੱਚ ਕੌਣ-ਕੌਣ ਸ਼ਾਮਲ ਸੀ। ਮਾਮਲੇ ਨਾਲ ਜੁੜੇ ਤੱਥਾਂ ਅਤੇ ਮੁਲਜ਼ਮਾਂ ਦੀ ਭੂਮਿਕਾ ਬਾਰੇ ਅੰਤਿਮ ਸਥਿਤੀ ਜਾਂਚ ਅਤੇ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.