IMG-LOGO
ਹੋਮ ਪੰਜਾਬ: ਕਪੂਰਥਲਾ 'ਚ ‘ਆਪ’ ਨੂੰ ਮਿਲੀ ਮਜ਼ਬੂਤੀ, ਸਾਬਕਾ ਕਾਂਗਰਸੀ ਆਗੂ ਸਮੇਤ...

ਕਪੂਰਥਲਾ 'ਚ ‘ਆਪ’ ਨੂੰ ਮਿਲੀ ਮਜ਼ਬੂਤੀ, ਸਾਬਕਾ ਕਾਂਗਰਸੀ ਆਗੂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਪਾਰਟੀ 'ਚ ਸ਼ਾਮਲ

Admin User - Oct 17, 2026 05:02 PM
IMG

ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ਵਿੱਚ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

‘ਆਪ’ ਵਿੱਚ ਸ਼ਾਮਲ ਹੋਣ ਵਾਲੇ ਹੋਰ ਪ੍ਰਮੁੱਖ ਆਗੂਆਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਤੇ ਸੈਂਟਰਲ ਕੋਆਪਰੇਟਿਵ ਬੈਂਕ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਨੂਪ ਕੱਲਣ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਇਸ ਤੋਂ ਇਲਾਵਾ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਤਰਲੋਚਨ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਸਰਬਜੀਤ ਸਿੰਘ ਵਾਲੀਆ ਅਤੇ ਯੂਥ ਕਾਂਗਰਸ ਕਪੂਰਥਲਾ ਦੇ ਸਾਬਕਾ ਪ੍ਰਧਾਨ ਕਰਨ ਮਹਾਜਨ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨਾਲ ਕਪੂਰਥਲਾ ਹਲਕੇ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਵਿੱਚ ਪਾਰਟੀ ਦੀ ਸਿਆਸੀ ਪਕੜ ਹੋਰ ਮਜ਼ਬੂਤ ਹੋਵੇਗੀ।

ਦੂਜੇ ਪਾਸੇ, ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਸੌਂਪੀਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਮੁਤਾਬਕ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਸੋਚ ਨੇ ਉਨ੍ਹਾਂ ਨੂੰ ‘ਆਪ’ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.