IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰਾਂ ਦਾ ਕਥਿਤ ਮੁੱਖ...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰਾਂ ਦਾ ਕਥਿਤ ਮੁੱਖ ਹੈਂਡਲਰ ਗ੍ਰਿਫ਼ਤਾਰ; 5 ਕਿਲੋ ਅਫ਼ੀਮ ਤੇ 2 ਕਿਲੋ ਹੈਰੋਇਨ ਬਰਾਮਦ

Admin User - Oct 17, 2026 06:42 PM
IMG

ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਗੈਂਗਸਟਰਾਂ ਨਾਲ ਕਥਿਤ ਤੌਰ ’ਤੇ ਜੁੜੇ ਮੁੱਖ ਹੈਂਡਲਰ ਗੁਰਵਿੰਦਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ ਦੋ ਕਥਿਤ ਤਸਕਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ।

ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤਾ ਗਿਆ 23 ਸਾਲਾ ਗੁਰਵਿੰਦਰ ਯੂਰਪ ਵਿੱਚ ਬੈਠੇ ਗੈਂਗਸਟਰ ਬਾਦਲਪ੍ਰੀਤ ਦੇ ਸੰਪਰਕ ਵਿੱਚ ਸੀ। ਉਸ ’ਤੇ ਏਐੱਸਆਈ ਉੱਤੇ ਹਮਲੇ ਅਤੇ ਪੰਡੋਰੀ ਵੜੈਚ ਵਿੱਚ ਪੈਟਰੋਲ ਬੰਬ ਸੁੱਟਣ ਵਰਗੀਆਂ ਘਟਨਾਵਾਂ ਦੇ ਮੁਲਜ਼ਮਾਂ ਨੂੰ ਕਥਿਤ ਤੌਰ ’ਤੇ ਦਿਸ਼ਾ-ਨਿਰਦੇਸ਼ ਦੇਣ ਦੇ ਦੋਸ਼ ਹਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਸੋਸ਼ਲ ਮੀਡੀਆ ਅਤੇ ਨਿੱਜੀ ਸੰਪਰਕਾਂ ਰਾਹੀਂ ਨੌਜਵਾਨਾਂ ਤੇ ਨਾਬਾਲਗਾਂ ਨੂੰ 15 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਦਾ ਲਾਲਚ ਦੇ ਕੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰਦਾ ਸੀ।

ਪੁਲਿਸ ਨੇ ਗੁਰਵਿੰਦਰ ਦੇ ਕਬਜ਼ੇ ਵਿੱਚੋਂ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਗੈਂਗਸਟਰਾਂ ਦੇ ਨੈੱਟਵਰਕ ਅਤੇ ਸੰਭਾਵਿਤ ਅਪਰਾਧਿਕ ਵਾਰਦਾਤਾਂ ਬਾਰੇ ਅਹਿਮ ਜਾਣਕਾਰੀ ਮਿਲ ਸਕਦੀ ਹੈ।

ਇਸੇ ਦੌਰਾਨ ਥਾਣਾ ਲੋਪੋਕੇ ਦੀ ਪੁਲਿਸ ਅਤੇ ਬੀਐੱਸਐੱਫ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ 5 ਕਿਲੋਗ੍ਰਾਮ ਅਫ਼ੀਮ ਅਤੇ 2 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਭੇਜੀ ਗਈ ਸੀ। ਇਸ ਸਬੰਧੀ ਥਾਣਾ ਲੋਪੋਕੇ ਵਿਖੇ ਮੁਕੱਦਮਾ ਨੰਬਰ 327 ਦਰਜ ਕੀਤਾ ਗਿਆ ਹੈ।

ਐੱਸਐੱਸਪੀ ਚਾਹਲ ਅਨੁਸਾਰ ਪੁਲਿਸ ਵੱਲੋਂ ਮੁਲਜ਼ਮਾਂ ਦੇ ਮੋਬਾਈਲ ਫ਼ੋਨਾਂ, ਸੋਸ਼ਲ ਮੀਡੀਆ ਖਾਤਿਆਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਗੈਂਗਸਟਰਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਅਹਿਮ ਜਾਣਕਾਰੀ ਸਾਹਮਣੇ ਆ ਸਕਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.