IMG-LOGO
ਹੋਮ ਪੰਜਾਬ: ਪਰਮਿੰਦਰ ਸਿੰਘ ਝੋਟਾ ਮਾਮਲੇ ਮਗਰੋਂ ‘ਆਪ’ ਨੂੰ ਝਟਕਾ, ਸ਼ੁਤਰਾਣਾ ’ਚ...

ਪਰਮਿੰਦਰ ਸਿੰਘ ਝੋਟਾ ਮਾਮਲੇ ਮਗਰੋਂ ‘ਆਪ’ ਨੂੰ ਝਟਕਾ, ਸ਼ੁਤਰਾਣਾ ’ਚ 20 ਦੇ ਕਰੀਬ ਆਗੂਆਂ ਨੇ ਦਿੱਤੇ ਅਸਤੀਫ਼ੇ

Admin User - Oct 17, 2026 06:50 PM
IMG

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ‘ਆਪ’ ਦੇ ਲਗਭਗ 20 ਆਗੂਆਂ ਅਤੇ ਵਲੰਟੀਅਰਾਂ ਨੇ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਆਗੂ ਵੀ ਸ਼ਾਮਲ ਹਨ।

ਜਾਣਕਾਰੀ ਅਨੁਸਾਰ, ਸੰਗਰੂਰ ਰੋਡ ਸਥਿਤ ਹੋਟਲ ਰੁਤਬਾ ਵਿਖੇ ਹੋਈ ਮੀਟਿੰਗ ਤੋਂ ਬਾਅਦ ‘ਆਪ’ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਅਸਤੀਫ਼ਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।

ਰਣਜੀਤ ਸਿੰਘ ਨੇ ਕਿਹਾ ਕਿ ਜਦੋਂ ਉਹ ਲੋਕਾਂ ਵਿੱਚ ਜਾਂਦੇ ਹਨ ਤਾਂ ਉਨ੍ਹਾਂ ਨੂੰ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੀ ਮੌਤ ਸਬੰਧੀ ਸਵਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕ ਪੁੱਛਦੇ ਹਨ ਕਿ ਝੋਟਾ ਵੱਲੋਂ ਪੁਲਿਸ ਕੋਲ ਕੀਤੀਆਂ ਸ਼ਿਕਾਇਤਾਂ ’ਤੇ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਹੋਈ। ਉਨ੍ਹਾਂ ਮੁਤਾਬਕ, ਆਗੂਆਂ ਨੇ ਪਾਰਟੀ ਹਾਈਕਮਾਂਡ ਨੂੰ ਨਸ਼ਿਆਂ ਦੀ ਸਮੱਸਿਆ ਬਾਰੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਠੋਸ ਰਣਨੀਤੀ ਬਣਾਉਣ ਦੀ ਅਪੀਲ ਵੀ ਕੀਤੀ ਸੀ, ਪਰ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਕੁਝ ਆਗੂ ਅਸਤੀਫ਼ੇ ਦੇ ਚੁੱਕੇ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ, ਗੋਲਡੀ ਬਰਾਸ ਅਤੇ ਬਲਾਕ ਪ੍ਰਧਾਨ ਅਮਰਿੰਦਰ ਸਿੰਘ ਹਰਿਆਊ ਦੇ ਨਾਮ ਸ਼ਾਮਲ ਹਨ। ਹਲਕਾ ਸ਼ੁਤਰਾਣਾ ਵਿੱਚ ਅਸਤੀਫ਼ਿਆਂ ਦਾ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿੱਚ ਹੋਰ ਵਧਦਾ ਹੈ ਜਾਂ ਨਹੀਂ, ਇਸ ’ਤੇ ਨਜ਼ਰ ਬਣੀ ਹੋਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.