ਤਾਜਾ ਖਬਰਾਂ
ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸਥਾਨਕ ਆਗੂ ਜਗਤਾਰ ਸਿੰਘ ਬਾਹੀਆਂ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਤਜਰਬੇਕਾਰ ਅਤੇ ਮਿਹਨਤੀ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕ ਸੇਵਾ ਦੇ ਕੰਮਾਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਈ ਜਾਵੇਗੀ।
ਪਾਰਟੀ ਵੱਲੋਂ ਜਗਤਾਰ ਸਿੰਘ ਬਾਹੀਆਂ ਨੂੰ ਜ਼ਿਲ੍ਹਾ ਭਾਜਪਾ ਦੇ ਓਬੀਸੀ (ਪੱਛੜੀਆਂ ਸ਼੍ਰੇਣੀਆਂ) ਮੋਰਚੇ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ 'ਤੇ ਉਨ੍ਹਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Get all latest content delivered to your email a few times a month.