IMG-LOGO
ਹੋਮ ਪੰਜਾਬ: ‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500...

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

Admin User - Oct 17, 2026 08:22 PM
IMG

ਚੰਡੀਗੜ੍ਹ, 17 ਅਕਤੂਬਰ:

ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । 

ਜ਼ਿਕਰਯੋਗ ਹੈ  ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਦੀਆਂ ਵੱਖ-ਵੱਖ ਜ਼ਿਲ੍ਹਾ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ਼) ਪੰਜਾਬ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 

ਮੁਹਿੰਮ ਦੇ 270ਵੇਂ ਦਿਨ, ਪੁਲਿਸ ਟੀਮਾਂ ਨੇ 175 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,018 ਹੋ ਗਈ ਹੈ।

ਇਸ ਤੋਂ ਇਲਾਵਾ 171 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। 

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। 

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 595ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 2.2 ਕਿਲੋ ਹੈਰੋਇਨ, 7.2 ਕਿਲੋ ਅਫੀਮ, 225 ਕਿਲੋ ਭੁੱਕੀ (ਪੋਸਤ), 6622 ਨਸ਼ੀਲੀਆਂ ਗੋਲੀਆਂ ਅਤੇ 2000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 595 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,091 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.