ਤਾਜਾ ਖਬਰਾਂ
ਸ਼ਨੀਵਾਰ ਸ਼ਾਮ ਨੂੰ ਕੋਲਕਾਤਾ ਦੇ ਚੋਰਬਾਗਨ ਇਲਾਕੇ ਵਿੱਚ ਸਥਿਤ ਇੱਕ ਮਸ਼ਹੂਰ ਦੁਰਗਾ ਪੂਜਾ ਪੰਡਾਲ ਵਿੱਚ ਵਾਪਰੇ ਦਰਦਨਾਕ ਹਾਦਸੇ ਨੇ ਪੂਰੇ ਸੂਬੇ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਮੀਂਹ ਅਤੇ ਖ਼ਰਾਬ ਮੌਸਮ ਦੌਰਾਨ ਪੰਡਾਲ ਵਿੱਚ ਮਚੀ ਭਗਦੜ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 25 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਕੋਲਕਾਤਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪ੍ਰਤੱਖਦਰਸ਼ੀਆਂ ਮੁਤਾਬਕ, ਇਹ ਘਟਨਾ ਸ਼ਾਮ ਕਰੀਬ 7 ਵਜੇ ਵਾਪਰੀ ਜਦੋਂ ਇਲਾਕੇ ਵਿੱਚ ਤੇਜ਼ ਮੀਂਹ ਪੈ ਰਿਹਾ ਸੀ ਅਤੇ ਬਿਜਲੀ ਕੜਕ ਰਹੀ ਸੀ। ਮੀਂਹ ਤੋਂ ਬਚਣ ਲਈ ਪੰਡਾਲ ਦੇ ਬਾਹਰ ਖੜ੍ਹੀ ਭਾਰੀ ਭੀੜ ਅਚਾਨਕ ਅੱਗੇ ਵੱਲ ਵਧੀ। ਇਸੇ ਦੌਰਾਨ ਪ੍ਰਬੰਧਕਾਂ ਵੱਲੋਂ ਲਾਊਡਸਪੀਕਰ 'ਤੇ ਕੀਤੀ ਗਈ ਕਿਸੇ ਘੋਸ਼ਣਾ ਕਾਰਨ ਭੀੜ ਵਿੱਚ ਅਫਰਾ-ਤਫਰੀ ਮੱਚ ਗਈ। ਲੋਕਾਂ ਵਿੱਚ ਭਾਜੜ ਪੈਣ ਕਾਰਨ ਕਈ ਲੋਕ ਜ਼ਮੀਨ 'ਤੇ ਡਿੱਗ ਪਏ ਅਤੇ ਪੈਰਾਂ ਹੇਠ ਕੁਚਲੇ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਮਨੋਜ ਅਗਰਵਾਲ ਨੇ ਤੁਰੰਤ ਹਸਪਤਾਲ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ।
ਕੋਲਕਾਤਾ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਪੂਜਾ ਕਮੇਟੀ ਦੇ ਪ੍ਰਬੰਧਕਾਂ, ਵਲੰਟੀਅਰਾਂ ਅਤੇ ਨਿੱਜੀ ਸੁਰੱਖਿਆ ਗਾਰਡਾਂ ਸਮੇਤ ਕੁੱਲ 12 ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਭੀੜ ਨੂੰ ਕੰਟਰੋਲ ਕਰਨ ਵਿੱਚ ਸੁਰੱਖਿਆ ਪ੍ਰਬੰਧ ਨਾਕਾਫ਼ੀ ਸਾਬਤ ਹੋਏ। ਮ੍ਰਿਤਕਾਂ ਵਿੱਚੋਂ ਹੁਣ ਤੱਕ 6 ਲੋਕਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਇਸ ਭਿਆਨਕ ਹਾਦਸੇ ਦੇ ਮੱਦੇਨਜ਼ਰ ਪੱਛਮੀ ਬੰਗਾਲ ਸਰਕਾਰ ਨੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਹੋਰ ਭੀੜ-ਭੜੱਕੇ ਵਾਲੇ ਪੂਜਾ ਪੰਡਾਲਾਂ ਨੂੰ ਅਸਥਾਈ ਤੌਰ 'ਤੇ ਬੰਦ ਰੱਖਣ ਦੀ ਸਲਾਹ ਦਿੱਤੀ ਹੈ। ਦੱਸਣਯੋਗ ਹੈ ਕਿ ਕੋਲਕਾਤਾ ਵਿੱਚ ਇਸ ਸਮੇਂ ਕਰੀਬ 3,500 ਪੰਡਾਲ ਸਜਾਏ ਗਏ ਹਨ।
ਪੀੜਤ ਪਰਿਵਾਰਾਂ ਦੀ ਮਦਦ ਅਤੇ ਜਾਣਕਾਰੀ ਲਈ ਸਰਕਾਰ ਨੇ ਇੱਕ ਟੋਲ-ਫ੍ਰੀ ਹੈਲਪਲਾਈਨ ਨੰਬਰ
Get all latest content delivered to your email a few times a month.