ਤਾਜਾ ਖਬਰਾਂ
ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ਵਿੱਚ ਵਾਪਰੇ ਦਰਦਨਾਕ ਭਗਦੜ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (PMO India) ਵੱਲੋਂ ਜਾਰੀ ਕੀਤੇ ਗਏ ਟਵੀਟ ਮੁਤਾਬਕ, ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਵੱਡੀ ਮਾਲੀ ਸਹਾਇਤਾ ਦਾ ਐਲਾਨ ਕੀਤਾ ਹੈ।
ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ 2 ਲੱਖ ਰੁਪਏ ਦੀ ਇੱਕ-ਵਾਰੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਇਸ ਦਰਦਨਾਕ ਹਾਦਸੇ ਵਿੱਚ ਜ਼ਖ਼ਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ, "ਕੋਲਕਾਤਾ ਵਿੱਚ ਹੋਈ ਭਗਦੜ ਦੀ ਘਟਨਾ ਬਹੁਤ ਹੀ ਦਿਲ ਕੰਬਾਊ ਅਤੇ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।"
ਪੀਐੱਮਓ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।
Get all latest content delivered to your email a few times a month.