IMG-LOGO
ਹੋਮ ਪੰਜਾਬ: ਸਚਿਨ ਪਾਇਲਟ ਦਾ ਪੰਜਾਬ ਦੌਰਾ: ਗੈਂਗਸਟਰ ਹਿੰਸਾ ਦੇ ਪੀੜਤਾਂ ਨਾਲ...

ਸਚਿਨ ਪਾਇਲਟ ਦਾ ਪੰਜਾਬ ਦੌਰਾ: ਗੈਂਗਸਟਰ ਹਿੰਸਾ ਦੇ ਪੀੜਤਾਂ ਨਾਲ ਮੁਲਾਕਾਤ ਅਤੇ ਸੰਗਠਨ ਮਜ਼ਬੂਤ ਕਰਨ ਲਈ ਵੱਡਾ ਸਿਆਸੀ ਕਦਮ

Admin User - Oct 18, 2026 10:52 AM
IMG

ਜਲੰਧਰ: ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਵਧਦੀਆਂ ਗੈਂਗਸਟਰ ਗਤੀਵਿਧੀਆਂ ਦੇ ਮੁੱਦੇ 'ਤੇ ਸੂਬੇ ਦੀ ਰਾਜਨੀਤੀ ਇੱਕ ਵਾਰ ਫਿਰ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ, 18 ਅਕਤੂਬਰ ਤੋਂ ਆਪਣੇ ਪੰਜ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ ਕਰ ਰਹੇ ਹਨ, ਜੋ 20 ਅਕਤੂਬਰ ਤੱਕ ਜਾਰੀ ਰਹੇਗਾ। ਆਪਣੇ ਇਸ ਦੌਰੇ ਦੌਰਾਨ ਉਹ ਮੁੱਖ ਤੌਰ 'ਤੇ ਗੈਂਗਸਟਰ ਹਿੰਸਾ ਦਾ ਸ਼ਿਕਾਰ ਹੋਏ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਉਣਗੇ ਅਤੇ ਇਸ ਦੇ ਨਾਲ ਹੀ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਕਰਨਗੇ।


ਦੌਰੇ ਦੀ ਸ਼ੁਰੂਆਤ ਸਵੇਰੇ 9 ਵਜੇ ਜਲੰਧਰ ਦੇ ਹੋਟਲ ਰਮਾਡਾ ਤੋਂ ਹੋਈ, ਜਿੱਥੇ ਉਨ੍ਹਾਂ ਨੇ ਲੁਧਿਆਣਾ ਖੇਤਰ ਦੇ ਸੀਨੀਅਰ ਕਾਂਗਰਸੀ ਨੇਤਾਵਾਂ ਨਾਲ ਰਣਨੀਤਕ ਬੈਠਕ ਕੀਤੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਉਹ ਸ਼ਾਹਕੋਟ ਵਿਧਾਨ ਸਭਾ ਹਲਕੇ ਵਿੱਚ ਪਹੁੰਚ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੁਪਹਿਰ 1 ਵਜੇ ਨਕੋਦਰ ਵਿਖੇ ਉਹ ਸਾਲ 2023 'ਚ ਗੈਂਗਸਟਰਾਂ ਦੀ ਗੋਲੀਬਾਰੀ ਦਾ ਸ਼ਿਕਾਰ ਹੋਏ ਕੱਪੜਾ ਵਪਾਰੀ ਟਿੰਮੀ ਚਾਵਲਾ ਅਤੇ ਘਟਨਾ 'ਚ ਆਪਣੀ ਜਾਨ ਗਵਾਉਣ ਵਾਲੇ ਉਨ੍ਹਾਂ ਦੇ ਗੰਨਮੈਨ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।


ਦੁਪਹਿਰ 2 ਵਜੇ ਦਾ ਸਮਾਂ ਰਾਖਵਾਂ ਰੱਖਣ ਤੋਂ ਬਾਅਦ, ਸ਼ਾਮ 3:30 ਵਜੇ ਸਚਿਨ ਪਾਇਲਟ ਟਾਂਡਾ ਉੜਮੁੜ ਹਲਕੇ ਦੇ ਪਿੰਡ ਮਿਆਣੀ ਪਹੁੰਚਣਗੇ, ਜਿੱਥੇ ਉਹ ਹਾਰਡਵੇਅਰ ਕਾਰੋਬਾਰੀ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਸੋਗ ਪ੍ਰਗਟ ਕਰਨਗੇ। ਅੱਜ ਦੇ ਦੌਰੇ ਦੇ ਅੰਤਿਮ ਪੜਾਅ 'ਚ ਸ਼ਾਮ 6 ਵਜੇ ਹੁਸ਼ਿਆਰਪੁਰ ਵਿਖੇ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਜਾਵੇਗੀ।


ਪਾਇਲਟ ਦਾ ਇਹ ਪੰਜ ਦਿਨਾਂ ਦੌਰਾ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫੈਲਿਆ ਹੋਇਆ ਹੈ। ਸਿਆਸੀ ਮਾਹਰਾਂ ਅਨੁਸਾਰ, ਕਾਂਗਰਸ ਇਸ ਦੌਰੇ ਰਾਹੀਂ ਇੱਕ ਪਾਸੇ ਜਿੱਥੇ ਪੀੜਤ ਪਰਿਵਾਰਾਂ ਨਾਲ ਸਿੱਧਾ ਸੰਵਾਦ ਰਚਾ ਕੇ ਸੂਬੇ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਚੁੱਕਣ ਦੀ ਤਿਆਰੀ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਵਰਕਰਾਂ 'ਚ ਨਵਾਂ ਉਤਸ਼ਾਹ ਭਰ ਕੇ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.