IMG-LOGO
ਹੋਮ ਪੰਜਾਬ: ਪੰਜਾਬ ਦੇ ਵਿਗੜਦੇ ਹਾਲਾਤਾਂ ਨੂੰ ਲੈ ਕੇ ਡਾ. ਰਾਜਕੁਮਾਰ ਵੇਰਕਾ...

ਪੰਜਾਬ ਦੇ ਵਿਗੜਦੇ ਹਾਲਾਤਾਂ ਨੂੰ ਲੈ ਕੇ ਡਾ. ਰਾਜਕੁਮਾਰ ਵੇਰਕਾ ਦਾ ਅਮਿਤ ਸ਼ਾਹ ਅਤੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ

Admin User - Oct 18, 2026 02:55 PM
IMG

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਗਾਮੀ ਪੰਜਾਬ ਦੌਰੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਅਮਿਤ ਸ਼ਾਹ ਦੇ ਦੌਰੇ ’ਤੇ ਤਿੱਖਾ ਤਨਜ਼ ਕੱਸਦਿਆਂ ਕਿਹਾ ਕਿ ਗ੍ਰਹਿ ਮੰਤਰੀ ਪੰਜਾਬ ਦੇ ਹਾਲਾਤਾਂ ’ਤੇ ਚਿੰਤਾ ਪ੍ਰਗਟਾਉਣ ਨਹੀਂ, ਸਗੋਂ ਮੰਚ ਤੋਂ ਮਗਰਮੱਛ ਦੇ ਹੰਝੂ ਵਹਾਉਣ ਆ ਰਹੇ ਹਨ।

 ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਗੰਭੀਰ ਅਤੇ ਬਦਤਰ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੀ ਵਿਗੜ ਰਹੀ ਸਥਿਤੀ ਲਈ ਜਿੰਨੀ ਜ਼ਿੰਮੇਵਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਹੈ, ਉਨੇ ਹੀ ਵੱਡੇ ਜ਼ਿੰਮੇਵਾਰ ਖ਼ੁਦ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉਨ੍ਹਾਂ ਦਾ ਗ੍ਰਹਿ ਮੰਤਰਾਲਾ ਵੀ ਹੈ।

ਗ੍ਰਹਿ ਮੰਤਰੀ ਨੂੰ ਸਿੱਧੇ ਸਵਾਲ ਕਰਦਿਆਂ ਡਾ. ਵੇਰਕਾ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਪੰਜਾਬ ਦੀ ਜਨਤਾ ਨੂੰ ਜਵਾਬ ਦੇਣਾ ਚਾਹੀਦਾ ਹੈ ਅਤੇ ਪੂਰਾ ਹਿਸਾਬ-ਕਿਤਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਵਿਦੇਸ਼ਾਂ ਤੋਂ ਗੈਂਗਸਟਰਾਂ ਨੂੰ ਮਿਲਣ ਵਾਲੀ ਫੰਡਿੰਗ ਰੋਕਣ ਵਿੱਚ ਕੇਂਦਰ ਸਰਕਾਰ ਕਿਉਂ ਨਾਕਾਮ ਰਹੀ ਹੈ?

ਉਨ੍ਹਾਂ ਪੁੱਛਿਆ ਕਿ ਕੀ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਬੰਦ ਹੋ ਗਈ ਹੈ? ਪੰਜਾਬ ਦੀ ਜਨਤਾ ਜਾਣਨਾ ਚਾਹੁੰਦੀ ਹੈ ਕਿ ਸੁਰੱਖਿਆ ਦੇ ਦਾਅਵੇ ਕਰਨ ਵਾਲੇ ਗ੍ਰਹਿ ਮੰਤਰਾਲੇ ਦੇ ਹੁੰਦਿਆਂ ਇਹ ਸਭ ਕੁਝ ਕਿਵੇਂ ਜਾਰੀ ਹੈ। ਕਾਂਗਰਸੀ ਆਗੂ ਨੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਆਪਸੀ ਮਿਲੀਭੁਗਤ ਦੇ ਗੰਭੀਰ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ‘ਆਪ’ ਅਤੇ ਭਾਜਪਾ ਆਪਸ ਵਿੱਚ ਮਿਲੀਆਂ ਹੋਈਆਂ ਹਨ। ਡਾ. ਵੇਰਕਾ ਨੇ ਕਿਹਾ ਕਿ ਦੋਵਾਂ ਸਰਕਾਰਾਂ ਕੋਲ ਕਾਨੂੰਨ-ਵਿਵਸਥਾ ਮਜ਼ਬੂਤ ਕਰਨ, ਨਸ਼ਿਆਂ ਦਾ ਖ਼ਾਤਮਾ ਕਰਨ ਅਤੇ ਗੈਂਗਸਟਰਾਂ ’ਤੇ ਨਕੇਲ ਕੱਸਣ ਲਈ ਲੋੜੀਂਦੇ ਅਧਿਕਾਰ ਅਤੇ ਸਾਧਨ ਮੌਜੂਦ ਹਨ। ਇਸ ਦੇ ਬਾਵਜੂਦ, ਉਨ੍ਹਾਂ ਦੇ ਦੋਸ਼ ਮੁਤਾਬਕ, ਦੋਵੇਂ ਪਾਰਟੀਆਂ ਇਨ੍ਹਾਂ ਸਮੱਸਿਆਵਾਂ ਨੂੰ ਰੋਕਣ ਦੀ ਬਜਾਏ ਇਨ੍ਹਾਂ ਨੂੰ ਹੱਲਾਸ਼ੇਰੀ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਇਨ੍ਹਾਂ ਤੋਂ ਪਾਈ-ਪਾਈ ਦਾ ਹਿਸਾਬ ਮੰਗ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.