ਤਾਜਾ ਖਬਰਾਂ
ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਦੋਵਾਂ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ ਵਿੱਚੋਂ ਕਰੀਬ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਮੁਤਾਬਕ, ਨਸ਼ੇ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਸੀ।
ਸਰਹੱਦੀ ਇਲਾਕਿਆਂ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਬਲਾਂ ਵੱਲੋਂ ਲਗਾਤਾਰ ਨਿਗਰਾਨੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੌਰਾਨ ਫਿਰੋਜ਼ਪੁਰ ਵਿੱਚ ਪੁਲਿਸ ਅਤੇ BSF ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ ਖੇਤਾਂ ਵਿੱਚ ਪਈ ਹੈਰੋਇਨ ਦੀ ਖੇਪ ਬਰਾਮਦ ਹੋਈ।
ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਹੁਣ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਨਸ਼ੇ ਦੀ ਖੇਪ ਕਿੱਥੋਂ ਭੇਜੀ ਗਈ ਸੀ ਅਤੇ ਇਸ ਤਸਕਰੀ ਦੇ ਪਿੱਛੇ ਕੌਣ-ਕੌਣ ਸ਼ਾਮਲ ਹੈ।
Get all latest content delivered to your email a few times a month.