IMG-LOGO
ਹੋਮ ਪੰਜਾਬ: ਅੰਮ੍ਰਿਤਸਰ ‘ਚ ਪ੍ਰੇਮ ਸਬੰਧਾਂ ਨੂੰ ਲੈ ਕੇ ਵਿਵਾਦ ਨੇ ਧਾਰਿਆ...

ਅੰਮ੍ਰਿਤਸਰ ‘ਚ ਪ੍ਰੇਮ ਸਬੰਧਾਂ ਨੂੰ ਲੈ ਕੇ ਵਿਵਾਦ ਨੇ ਧਾਰਿਆ ਗੰਭੀਰ ਰੂਪ, ਪ੍ਰੇਮਿਕਾ ’ਤੇ ਘਰ ਨੂੰ ਅੱਗ ਲਗਾਉਣ ਦੇ ਦੋਸ਼; ਦੋਵਾਂ ਧਿਰਾਂ ਖ਼ਿਲਾਫ਼ ਕੇਸ ਦਰਜ

Admin User - Oct 18, 2026 05:07 PM
IMG

ਅੰਮ੍ਰਿਤਸਰ ਵਿੱਚ ਪ੍ਰੇਮ ਸਬੰਧਾਂ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਘਰ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਫਤਿਹਗੜ੍ਹ ਚੂੜੀਆਂ ਰੋਡ ਨੇੜੇ ਸਥਿਤ ਬਾਬਾ ਦੀਪ ਸਿੰਘ ਕਲੋਨੀ ਵਿੱਚ ਵਾਪਰੀ ਇਸ ਘਟਨਾ ਕਾਰਨ ਇੱਕ ਪਰਿਵਾਰ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ। ਪਰਿਵਾਰ ਮੁਤਾਬਕ ਅੱਗ ਕਾਰਨ ਕਰੀਬ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਪੀੜਤ ਨੌਜਵਾਨ ਦੀ ਪਤਨੀ ਨੇ ਦੋਸ਼ ਲਗਾਇਆ ਕਿ ਉਹ ਆਪਣੀ ਛੇ ਮਹੀਨੇ ਦੀ ਬੱਚੀ ਨਾਲ ਘਰ ਵਿੱਚ ਮੌਜੂਦ ਸੀ, ਜਦੋਂ ਇੱਕ ਔਰਤ ਉੱਥੇ ਆਈ ਅਤੇ ਅਲਮਾਰੀ ਵਿੱਚੋਂ ਪੈਸੇ ਕੱਢਣ ਲੱਗੀ। ਵਿਰੋਧ ਕਰਨ ’ਤੇ ਔਰਤ ਨੇ ਉਸ ਨੂੰ ਅਤੇ ਉਸ ਦੀ ਬੱਚੀ ਨੂੰ ਘਰੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਪੈਟਰੋਲ ਅਤੇ ਲਾਈਟਰ ਦੀ ਵਰਤੋਂ ਕਰਕੇ ਘਰ ਨੂੰ ਅੱਗ ਲਗਾ ਦਿੱਤੀ ਗਈ, ਜਿਸ ਨਾਲ ਘਰ ਵਿੱਚ ਪਿਆ ਸਾਮਾਨ, ਕੱਪੜੇ, ਗਹਿਣੇ ਅਤੇ ਨਕਦੀ ਨੁਕਸਾਨੇ ਗਏ।

ਪੀੜਤ ਪਰਿਵਾਰ ਨੇ ਦੱਸਿਆ ਕਿ ਨੌਜਵਾਨ ਦੇ ਵਿਆਹ ਨੂੰ ਚਾਰ ਸਾਲ ਹੋ ਚੁੱਕੇ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਉਸ ਦੇ ਇੱਕ ਹੋਰ ਔਰਤ ਨਾਲ ਪ੍ਰੇਮ ਸਬੰਧਾਂ ਨੂੰ ਲੈ ਕੇ ਘਰੇਲੂ ਵਿਵਾਦ ਚੱਲ ਰਿਹਾ ਸੀ। ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ਼ ਅਤੇ ਆਰਥਿਕ ਮਦਦ ਦੀ ਮੰਗ ਕੀਤੀ ਹੈ।

ਪੁਲਿਸ ਅਧਿਕਾਰੀ ਗੁਰਜੀਤ ਸਿੰਘ ਅਨੁਸਾਰ, ਨੇਹਾ ਅਤੇ ਕੁਲਵਿੰਦਰ ਸਿੰਘ ਉਰਫ਼ ਅਜੇ/ਬੱਲੀ ਵਿਚਕਾਰ ਪਿਛਲੇ ਕਈ ਸਾਲਾਂ ਤੋਂ ਦੋਸਤੀ ਸੀ। ਦੋਵਾਂ ਵਿਚਕਾਰ ਝਗੜਾ ਹੋਣ ਮਗਰੋਂ ਘਰ ਨੂੰ ਅੱਗ ਲਗਾਉਣ ਦੀ ਘਟਨਾ ਵਾਪਰੀ। ਪੁਲਿਸ ਨੇ ਦੱਸਿਆ ਕਿ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਲੜਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.